ਛੀਨਾ ਨੇ ਪਾਕਿ ਗੁਰਦੁਆਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਦੀ ਕੀਤੀ ਨਿੰਦਾ
ਅੰਮ੍ਰਿਤਸਰ, 30 ਨਵੰਬਰ (ਹਿ. ਸ.)–ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਾਕਿਸਤਾਨ ਦੇ ਸਿੰਧ ਸੂਬੇ
ਫ


ਫ


ਅੰਮ੍ਰਿਤਸਰ, 30 ਨਵੰਬਰ (ਹਿ. ਸ.)–ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਾਕਿਸਤਾਨ ਦੇ ਸਿੰਧ ਸੂਬੇ ਦੇ ਜ਼ਿਲ੍ਹਾ ਕਸ਼ਮੋਰ ਦੀ ਤਹਿਸੀਲ ਕਰਮਪੁਰ ਦੇ ਪਿੰਡ ਕੋਟ ਮੀਰ ਬਦਨ ਖਾਨ ਬਜਾਰਾਣੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਦੱਸਣਯੋਗ ਹੈ ਕਿ 27 ਨਵੰਬਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ। ਛੀਨਾ ਨੇ ਅੱਜ ਜਾਰੀ ਬਿਆਨ ’ਚ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪਾੜ ਕੇ ਜ਼ਮੀਨ ’ਤੇ ਸੁੱਟ ਦਿੱਤਾ ਗਿਆ ਹੈ। ਇੰਨ੍ਹਾਂ ਹੀ ਨਹੀਂ ਸ਼ਰਾਰਤੀ ਅਨਸਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ’ਚੋਂ ਕਰੀਬ ਡੇਢ ਲੱਖ ਰੁਪਏ ਪਾਕਿਸਤਾਨੀ ਰੁਪਏ ਵੀ ਲੁੱਟ ਲਏ। ਉਨ੍ਹਾਂ ਦੋਸ਼ ਲਾਇਆ ਕਿ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਇਸ ਘਟਨਾ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ।ਛੀਨਾ ਨੇ ਕਿਹਾ ਕਿ ਪਾਕਿਸਤਾਨ ’ਚ ਘੱਟ ਗਿਣਤੀਆਂ ਕਦੇ ਵੀ ਸੁਰੱਖਿਅਤ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਧਾਰਮਿਕ ਅਸਥਾਨ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਹੈ ਜਦੋਂ ਸਿੱਖਾਂ ਦੇ ਪਵਿੱਤਰ ਅਸਥਾਨ ’ਤੇ ਹਮਲਾ ਹੋਇਆ ਹੋਵੇ। ਪਹਿਲਾਂ ਵੀ ਇਸ ਤਰ੍ਹਾਂ ਸਿੱਖ ਗੁਰਧਾਮਾਂ ’ਤੇ ਹਮਲੇ ਹੁੰਦੇ ਰਹੇ ਹਨ ਅਤੇ ਭੰਨ-ਤੋੜ ਇਕ ਰੂਟੀਨ ਬਣ ਕੇ ਰਹਿ ਗਿਆ ਹੈ।

ਹਿੰਦੁਸਥਾਨ ਸਮਾਚਾਰ/ਨਰਿੰਦਰ ਜੱਗਾ/ਕੁਸਮ


 rajesh pande