ਸਿਰਸਪੁਰ 'ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀਆਂ ਮਿਲੀਆਂ ਲਾਸ਼ਾਂ
ਨਵੀਂ ਦਿੱਲੀ, 30 ਨਵੰਬਰ (ਹਿ.ਸ.)। ਬਾਹਰੀ ਉੱਤਰੀ ਜ਼ਿਲ੍ਹੇ ਦੇ ਸਮੈਪੁਰ ਬਦਲੀ ਥਾਣਾ ਖੇਤਰ ਅਧੀਨ ਪੈਂਦੇ ਸਿਰਸਪੁਰ ਵਿੱਚ ਇ

SIRSPUR_1  H x ਸਿਰਸਪੁਰ 'ਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀਆਂ ਮਿਲੀਆਂ 


ਨਵੀਂ ਦਿੱਲੀ, 30 ਨਵੰਬਰ (ਹਿ.ਸ.)। ਬਾਹਰੀ ਉੱਤਰੀ ਜ਼ਿਲ੍ਹੇ ਦੇ ਸਮੈਪੁਰ ਬਦਲੀ ਥਾਣਾ ਖੇਤਰ ਅਧੀਨ ਪੈਂਦੇ ਸਿਰਸਪੁਰ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਇਸ ਚ ਦੋ ਬੱਚੇ ਇੱਕ ਛੇ ਸਾਲ ਦਾ ਅਤੇ ਦੂਜਾ ਤਿੰਨ ਸਾਲ ਦਾ ਹਨ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਨ੍ਹਾਂ ਦੀ ਮੌਤ ਕਿਵੇਂ ਹੋਈ ਅਤੇ ਸਾਰਾ ਮਾਮਲਾ ਖੁਦਕੁਸ਼ੀ ਦਾ ਹੈ ਜਾਂ ਕਤਲ।

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਘਰ ਦੇ ਮੁਖੀ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਪਤੀ ਅਮਿਤ (30), ਪਤਨੀ ਨਿੱਕੀ (25), ਦੋ ਬੱਚੇ ਕਾਰਤਿਕ (3) ਅਤੇ ਵੰਸ਼ਿਕਾ (6) ਵਜੋਂ ਹੋਈ ਹੈ।

ਡੀਸੀਪੀ ਬਿਜੇਂਦਰ ਅਨੁਸਾਰ ਪਤੀ ਨੂੰ ਲਟਕਦਾ ਪਾਇਆ ਗਿਆ ਜਦੋਂਕਿ ਪਤਨੀ ਅਤੇ ਦੋ ਛੋਟੇ ਬੱਚੇ ਕਮਰੇ ਵਿੱਚ ਮ੍ਰਿਤਕ ਪਾਏ ਗਏ। ਮੰਗਲਵਾਰ ਸਵੇਰੇ ਜਦੋਂ ਆਸਪਾਸ ਦੇ ਲੋਕਾਂ ਨੂੰ ਘਟਨਾ ਦਾ ਪਤਾ ਲੱਗਾ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਨਿੱਕੀ ਕੱਲ੍ਹ ਹੀ ਆਪਣੇ ਘਰ ਤੋਂ ਸਿਰਸਪੁਰ ਆਈ ਸੀ। ਪਤੀ-ਪਤਨੀ 'ਚ ਕਾਫੀ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਡੀਸੀਪੀ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਿੰਦੁਸਥਾਨ ਸਮਾਚਾਰ/ਅਸ਼ਵਨੀ/ਕੁਸੁਮ


 rajesh pande