Custom Heading

ਪਲਾਈਵੁੱਡ ਫੈਕਟਰੀ ਵਿੱਚ ਮਸ਼ੀਨ ਵਿੱਚ ਆਉਣ ਕਾਰਨ ਔਰਤ ਦੀ ਮੌਤ
ਜਲੰਧਰ, 30 ਨਵੰਬਰ (ਹਿ.ਸ.) ਥਾਣਾ ਮਕਸੂਦਾ ਅਧੀਨ ਪੈਂਦੇ ਪੰਜਾਬੀ ਬਾਗ ਰਾਊਵਾਲੀ ਵਿੱਚ ਸਥਿਤ ਵਿਨਸ ਪਲਾਈਵੁੱਡ ਫੈਕਟਰੀ ਵਿੱ
R


ਜਲੰਧਰ, 30 ਨਵੰਬਰ (ਹਿ.ਸ.) ਥਾਣਾ ਮਕਸੂਦਾ ਅਧੀਨ ਪੈਂਦੇ ਪੰਜਾਬੀ ਬਾਗ ਰਾਊਵਾਲੀ ਵਿੱਚ ਸਥਿਤ ਵਿਨਸ ਪਲਾਈਵੁੱਡ ਫੈਕਟਰੀ ਵਿੱਚ ਮਸ਼ੀਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਔਰਤ ਦੀ ਮੌਤ ਹੋ ਗਈ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲੀਸ ਨੂੰ ਦਿੱਤੀ ਗਈ।ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਡਿਊਟੀ ਅਫਸਰ ਏ. ਐੱਸ. ਆਈ. ਸਤਨਾਮ ਸਿੰਘ ਪੁਲੀਸ ਪਾਰਟੀ ਮੌਕੇ ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਨਾਨੀ ਦੀ ਪਛਾਣ ਵਿਮਲਾ ਦੇਵੀ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ।ਇਸ ਸੰਬੰਧ ਵਿੱਚ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ /ਨਰਿੰਦਰ ਜੱਗਾ


 rajesh pande