Custom Heading

ਪ੍ਰਧਾਨ ਮੰਤਰੀ ਨੇ ਸੀਨੀਅਰ ਮੰਤਰੀਆਂ ਨਾਲ ਸੰਸਦ ਸੈਸ਼ਨ ਸੰਬੰਧੀ ਰਣਨੀਤੀ 'ਤੇ ਕੀਤੀ ਚਰਚਾ
ਨਵੀਂ ਦਿੱਲੀ, 30 ਨਵੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਬੈਠਕ ਕਰ ਸਰਕਾਰ ਦੇ ਸੀਨੀਅਰ ਮੰਤਰੀਆ
ਪ੍ਰਧਾਨ ਮੰਤਰੀ ਨੇ ਸੀਨੀਅਰ ਮੰਤਰੀਆਂ ਨਾਲ ਸੰਸਦ ਸੈਸ਼ਨ 


ਨਵੀਂ ਦਿੱਲੀ, 30 ਨਵੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਬੈਠਕ ਕਰ ਸਰਕਾਰ ਦੇ ਸੀਨੀਅਰ ਮੰਤਰੀਆਂ ਨਾਲ ਚੱਲ ਰਹੇ ਸਰਦ ਰੁੱਤ ਸੈਸ਼ਨ ਨਾਲ ਜੁੜੀ ਰਣਨੀਤੀ 'ਤੇ ਚਰਚਾ ਕੀਤੀ।

ਮੀਟਿੰਗ ਵਿੱਚ ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਜੋਸ਼ੀ, ਪੀਯੂਸ਼ ਗੋਇਲ ਅਤੇ ਮੁਖਤਾਰ ਅੱਬਾਸ ਨਕਵੀ ਸ਼ਾਮਲ ਹੋਏ।

ਜ਼ਿਕਰਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਯਾਨੀ ਸੋਮਵਾਰ ਤੋਂ ਸ਼ੁਰੂ ਹੋਵੇਗਾ ਅਤੇ 23 ਦਸੰਬਰ ਤੱਕ ਚੱਲੇਗਾ। ਪਹਿਲੇ ਦਿਨ ਬਿਨਾਂ ਚਰਚਾ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ 12 ਮੈਂਬਰਾਂ ਨੂੰ ਮੁਅੱਤਲ ਕਰਨ ਨਾਲ ਸਬੰਧਤ ਕਾਨੂੰਨ ਪਾਸ ਹੋਣ ਤੋਂ ਵਿਰੋਧੀ ਧਿਰ ਕਾਫੀ ਨਾਰਾਜ ਹੈ।

ਹਿੰਦੁਸਥਾਨ ਸਮਾਚਾਰ/ਅਨੂਪ/ਕੁਸੁਮ


 rajesh pande