ਵਿਸ਼ਵ ਏਡਜ਼ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ
ਜਲੰਧਰ, 30 ਨਵੰਬਰ (ਹਿ. ਸ.) ਵਿਸ਼ਵ ਏਡਜ਼ ਦਿਵਸ ਮੌਕੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਰੈੱਡ ਰਿੱਬਨ ਕਲੱਬ ਵੱਲੋਂ ਜਾਗਰੂ
ਵਿਸ਼ਵ ਏਡਜ਼ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ


ਜਲੰਧਰ, 30 ਨਵੰਬਰ (ਹਿ. ਸ.)

ਵਿਸ਼ਵ ਏਡਜ਼ ਦਿਵਸ ਮੌਕੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਰੈੱਡ ਰਿੱਬਨ ਕਲੱਬ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਵਿਚ ਫਾਰਮੈਸੀ ਵਿਭਾਗ ਦੇ 120 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਰੈਲ਼ੀ ਨੂੰ ਪਿੰ੍ਸੀਪਲ ਡਾ. ਜਗਰੂਪ ਸਿੰਘ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ 2019 ਵਿਚ ਐੱਚਆਈਵੀ ਦੇ ਮਰੀਜ਼ਾਂ ਦੀ ਗਿਣਤੀ ਤਕਰੀਬਨ 23 ਲੱਖ ਸੀ, ਜਿਨ੍ਹਾਂ 'ਚੋਂ ਕਰੀਬ 65 ਹਜ਼ਾਰ ਮਰੀਜ਼ ਪੰਜਾਬ ਦੇ ਹੀ ਸਨ। ਉਨ੍ਹਾਂ ਕਿਹਾ ਕਿ ਅਸੀਂ ਜਾਗਰੂਕਤਾ ਨਾਲ ਹੀ ਇਸ ਬਿਮਾਰੀ ਤੋਂ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਏਡਜ਼ ਦਾ ਵਾਇਰਸ ਸਾਡੇ ਸਰੀਰ ਦੀਆਂ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਖ਼ਤਮ ਕਰ ਦਿੰਦਾ ਹੈ। ਇਸ ਮੌਕੇ ਰੈੱਡ ਰਿੱਬਨ ਕਲੱਬ ਦੇ ਪ੍ਰਧਾਨ ਪੋ੍. ਸੰਦੀਪ ਕੁਮਾਰ ਨੇ ਕਿਹਾ ਕਿ ਵਿਸ਼ਵ ਏਡਜ਼ ਦਿਵਸ ਮੌਕੇ ਵੱਖ-ਵੱਖ ਸੰਗਠਨਾਂ ਵੱਲੋਂ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ। ਭਾਰਤੀ ਸਿਹਤ ਵਿਭਾਗ ਨੇ ਭਾਰਤ ਨੂੰ 2030 ਤਕ ਭਾਰਤ ਨੂੰ ਏਡਜ਼ ਮੁਕਤ ਕਰਵਾਉਣ ਦਾ ਪ੍ਰਣ ਕੀਤਾ ਹੈ। ਇਸ ਪ੍ਰਣ ਨੂੰ ਪੂਰਾ ਕਰਨ ਲਈ ਵਿਦਿਆਰਥੀ ਇਕ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਵਾਸਤੇ ਵੀ ਪੇ੍ਰਿਤ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਦਿਲਦਾਰ ਰਾਣਾ, ਸੰਜੇ ਬਾਂਸਲ, ਰਾਜੀਵ ਭਾਟੀਆ, ਜੇਐੱਸ ਘੇੜਾ, ਰਿਚਾ ਅਰੋੜਾ, ਮੰਜੂ ਮਨਚੰਦਾ, ਹੀਰਾ ਮਹਾਜਨ, ਪਿੰ੍ਸ ਮਦਾਨ, ਤਰਲੋਕ ਸਿੰਘ, ਰਾਕੇਸ਼ ਸ਼ਰਮਾ, ਮੀਨਾ ਬੰਸਲ, ਕਰਨਇੰਦਰ ਸਿੰਘ, ਸਵਿਤਾ ਕੁਮਾਰੀ, ਕਸ਼ਮੀਰ ਕੁਮਾਰ ਤੇ ਨੇਹਾ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ/ ਅਸ਼ਵਨੀ ਠਾਕੁਰ/ਨਰਿੰਦਰ ਜੱਗਾ


 rajesh pande