Custom Heading

ਬਟਾਲਾ ਵਿੱਚ ਵਿਅਕਤੀ ਵੱਲੋਂ ਫੈਕਟਰੀ ਵਿੱਚ ਫਾਹਾ ਲਾ ਕੇ ਖੁਦਕੁਸ਼ੀ
ਬਟਾਲਾ, 15 ਜਨਵਰੀ (ਹਿ.ਸ.)- ਬਟਾਲਾ ਦੇ ਕ੍ਰਿਸ਼ਨਾ ਨਗਰ ਦੇ ਵਿਅਕਤੀ ਵੱਲੋਂ ਆਪਣੀ ਫੈਕਟਰੀ ਵਿੱਚ ਸਵੇਰੇ ਫਾਹਾ ਲੈ ਕੇ ਆਤਮਹ
Jlnz


ਬਟਾਲਾ, 15 ਜਨਵਰੀ (ਹਿ.ਸ.)- ਬਟਾਲਾ ਦੇ ਕ੍ਰਿਸ਼ਨਾ ਨਗਰ ਦੇ ਵਿਅਕਤੀ ਵੱਲੋਂ ਆਪਣੀ ਫੈਕਟਰੀ ਵਿੱਚ ਸਵੇਰੇ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ। ਮ੍ਰਿਤਕ ਵਿਅਕਤੀ ਨੇ ਸੁਸਾਈਡ ਨੋਟ ਵਿੱਚ ਆਪਣੇ ਭਰਾ ਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।ਮ੍ਰਿਤਕ ਵਿਅਕਤੀ ਦੀ ਪਛਾਣ ਪਰਮਿੰਦਰ ਸਿੰਘ (44) ਵਾਸੀ ਕ੍ਰਿਸ਼ਨਾ ਨਗਰ ਬਟਾਲਾ ਵਜੋਂ ਹੋਈ ਹੈ। ਮ੍ਰਿਤਕ ਪਰਮਿੰਦਰ ਸਿੰਘ ਨੇ ਆਪਣੀ ਫੈਕਟਰੀ ਨਿਊ ਪੰਜਾਬ ਅੰਮ੍ਰਿਤਸਰ ਰੂਟ ਤੇ ਕਰੀਬ ਸਾਢੇ ਚਾਰ ਵਜੇ ਪਹਿਲਾਂ ਸੁਸਾਈਡ ਨੋਟ ਲਿਖਿਆ ਤੇ ਫਿਰ ਫਾਹਾ ਲੈ ਕੇ ਜੀਵਨ ਲੀਲਾ ਖਤਮ ਕੀਤੀ ਹੈ।

ਮ੍ਰਿਤਕ ਨੌਜਵਾਨ ਨੇ ਆਪਣਾ ਸੁਸਾਈਡ ਨੋਟ ਆਪਣੇ ਸਰਕਲ ਦੇ ਸਾਰੇ ਗਰੁੱਪਾਂ ਵਿੱਚ ਵਾਇਰਲ ਆਪ ਹੀ ਕੀਤਾ ਹੈ। ਮ੍ਰਿਤਕ ਨੌਜਵਾਨ ਨੇ ਲਿਖੇ ਸੁਸਾਈਡ ਨੋਟ ਵਿੱਚ ਆਪਣੇ ਭਰਾ ਤੇ ਦੋਸ਼ ਲਗਾਇਆ ਹੈ, ਕਿ ਉਹ ਉਸਨੂੰ ਅਤੇ ਉਸਦੀ ਪਤਨੀ ਨੂੰ ਪਿਛਲੇ ਕਾਫੀ ਸਮੇਂ ਤੋਂ ਤੰਗ ਕਰਦਾ ਆ ਰਿਹਾ ਹੈ ਅਤੇ ਉਸ ਦਾ ਪਿਤਾ ਵੀ ਉਸ ਦੀ ਕੋਈ ਗੱਲ ਨਹੀਂ ਸੁਣਦਾ ਜਿਸ ਤੋਂ ਮਜਬੂਰ ਹੋ ਕੇ ਉਹ ਇਹ ਕਦਮ ਚੁੱਕ ਰਿਹਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਜਦੋਂ ਥਾਣਾ ਸਿਟੀ ਦੀ ਪੁਲੀਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ ਤੇ ਆ ਕੇ ਤਫਤੀਸ਼ ਜਾਰੀ ਕਰ ਦਿੱਤੀ ਹੈ।ਥਾਣਾ ਸਿਟੀ ਦੇ ਐਸ. ਐਚ. ਓ. ਵਿਕਰਾਂਤ ਸ਼ਰਮਾ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜੋ ਸੁਸਾਈਡ ਨੋਟ ਸਾਹਮਣੇ ਆਇਆ ਹੈ, ਉਸ ਅਨੁਸਾਰ ਅਤੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande