Custom Heading

ਫੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਦੇ ਰੋਸ ਵਜੋਂ ਨੌਜਵਾਨਾਂ ਨੇ ਜਲੰਧਰ-ਲੁਧਿਆਣਾ ਹਾਈਵੇ 'ਤੇ ਲਾਇਆ ਜਾਮ
ਜਲੰਧਰ, 15 ਜਨਵਰੀ (ਹਿ.ਸ..) ਪਿਛਲੇ ਇੱਕ ਸਾਲ ਤੋਂ ਫੌਜ ਵਿੱਚ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਰੋਸ ਵਿੱਚ ਆਏ ਕਰ
Bkbk


ਜਲੰਧਰ, 15 ਜਨਵਰੀ (ਹਿ.ਸ..) ਪਿਛਲੇ ਇੱਕ ਸਾਲ ਤੋਂ ਫੌਜ ਵਿੱਚ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਰੋਸ ਵਿੱਚ ਆਏ ਕਰੀਬ ਪੰਜ ਜ਼ਿਲ੍ਹਿਆਂ ਨਾਲ ਸਬੰਧਤ ਉਮੀਦਵਾਰਾਂ ਨੇ ਸਵੇਰੇ ਪੀ. ਏ. ਪੀ. ਚੌਕ ਤੋਂ ਥੋੜ੍ਹੀ ਦੂਰੀ ਤੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਵੱਲੋਂ ਲਾਏ ਗਏ ਜਾਮ ਕਾਰਨ ਜਲੰਧਰ ਤੋਂ ਲੁਧਿਆਣਾ ਨੂੰ ਜਾਣ ਆਉਣ ਵਾਲੀਆਂ ਗੱਡੀਆਂ ਜਾਮ ਵਿੱਚ ਫਸ ਗਈਆਂ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਮੌਕੇ ਉਤੇ ਪਹੁੰਚੀ ਪੁਲੀਸ ਨੇ ਧਰਨਾਕਾਰੀਆਂ ਨੂੰ ਹਾਈਵੇ ਤੋਂ ਹਟਾ ਕੇ ਸਰਵਿਸ ਲੇਨ ਕਰ ਦਿੱਤਾ ਪਰ ਇਸ ਦੌਰਾਨ ਗੱਡੀਆਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਬਹੁਤ ਸਾਰੇ ਲੋਕ ਬੱਸਾਂ ਵਿੱਚੋਂ ਉੱਤਰ ਕੇ ਪੈਦਲ ਹੀ ਬੱਸ ਅੱਡੇ ਵੱਲ ਚੱਲ ਪਏ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਉਨ੍ਹਾਂ ਨੇ ਫੌਜ ਦੀ ਭਰਤੀ ਰੈਲੀ ਵਿਚ ਹਿੱਸਾ ਲਿਆ ਸੀ। ਭਰਤੀ ਰੈਲੀ ਦੌਰਾਨ ਸਰੀਰਕ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਲਿਖਤੀ ਪ੍ਰੀਖਿਆ ਦੀ ਮਿਤੀ ਨਿਰਧਾਰਤ ਕੀਤੀ ਗਈ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਫੌਜ ਨੇ ਲਿਖਤੀ ਪ੍ਰੀਖਿਆ ਤਿੰਨ ਚਾਰ ਵਾਰ ਮੁਲਤਵੀ ਕਰ ਦਿੱਤੀ। ਉਮੀਦਵਾਰਾਂ ਦਾ ਦੋਸ਼ ਹੈ ਕਿ ਉਹ ਪਿਛਲੇ ਇੱਕ ਸਾਲ ਤੋਂ ਵਾਰ-ਵਾਰ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਦੇ ਹਨ ਪਰ ਮੌਕੇ ਉਤੇ ਪ੍ਰੀਖਿਆ ਰੱਦ ਹੋਣ ਕਾਰਨ ਉਹ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਫੌਜ ਵਿੱਚ ਭਰਤੀ ਲਈ ਲਿਖਤੀ ਪ੍ਰੀਖਿਆ ਤੁਰੰਤ ਲਈ ਜਾਵੇ।

ਹਿੰਦੂਸਥਾਨ ਸਮਾਚਾਰ/ ਦਵਿੰਦਰ/ਸੰਜੀਵ


 rajesh pande