Custom Heading

ਬੀਬੀ ਨਵਪ੍ਰੀਤ ਕੌਰ ਵਲੋਂ ਹਰਿੰਦਰਪਾਲ ਚੰਦੂਮਾਜਰਾ ਦੇ ਹੱਕ 'ਚ ਘਰ ਘਰ ਚੋਣ ਪ੍ਰਚਾਰ
ਦੇਵੀਗੜ੍ਹ, 15 ਜਨਵਰੀ (ਹਿ.ਸ.)-ਹਲਕਾ ਸਨੌਰ ਤੋਂ ਅਕਾਲੀ-ਬਸਪਾ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾ
Jpnpbo


ਦੇਵੀਗੜ੍ਹ, 15 ਜਨਵਰੀ (ਹਿ.ਸ.)-ਹਲਕਾ ਸਨੌਰ ਤੋਂ ਅਕਾਲੀ-ਬਸਪਾ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਹੱਕ ’ਚ ਉਨ੍ਹਾਂ ਦੀ ਧਰਮਪਤਨੀ ਬੀਬੀ ਨਵਪ੍ਰੀਤ ਕੌਰ ਚੰਦੂਮਾਜਰਾ ਨੇ ਪਿੰਡ ਦੇਵੀਗੜ੍ਹ ਵਿਖੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਬੀਬੀ ਨਵਪ੍ਰੀਤ ਕੌਰ ਚੰਦੂਮਾਜਰਾ ਨੇ ਹਲਕੇ ਦੇ ਵੋਟਰਾਂ ਨੂੰ ਘਰ ਘਰ ਜਾ ਕੇ ਅਪੀਲ ਕੀਤੀ ਕਿ ਉਹ ਕਾਂਗਰਸ ਦੀ ਪਿਛਲੇ ਪੰਜ ਸਾਲਾਂ ਦੀ ਸਿਫਰ ਕਾਰਗੁਜ਼ਾਰੀ ਨੂੰ ਧਿਆਨ ਵਿਚ ਰਖਦਿਆਂ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਵਿਰੋਧੀ ਲੁਕਵੇਂ ਏਜੰਡੇ ਨੂੰ ਜ਼ਹਿਨ ’ਚ ਰੱਖਦਿਆਂ ਹਲਕੇ ਦੀ ਕਮਾਂਡ ਮੁੜ ਸੋ੍ਰਮਣੀ ਅਕਾਲੀ ਦਲ ਦੇ ਹੱਥਾਂ ’ਚ ਸੌਂਪਣ। ਉਨ੍ਹਾਂ ਆਖਿਆ ਕਿ ਆਉਣ ਵਾਲੀ ਅਕਾਲੀ-ਬਸਪਾ ਗਠਜੋੜ ਸਰਕਾਰ ਦੌਰਾਨ ਹਲਕੇ ਨੂੰ ਵਿਕਾਸ ਪੱਖੋਂ ਨੰਬਰ ਇਕ ਹਲਕਾ ਬਣਾਉਣ ਦਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਸੁਪਨਾ ਪੂਰਾ ਕਰਨ ਲਈ ਇਕ ਵਾਰ ਫਿਰ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂਕਿ ਆਪਣੀ ਆਉਣ ਵਾਲੀ ਆਪਣੀ ਸਰਕਾਰ ’ਚ ਹਲਕੇ ਦੇ ਰਹਿੰਦੇ ਵਿਕਾਸ ਕਾਰਜ ਮੁਕੰਮਲ ਕਰਵਾਏ ਜਾ ਸਕਣ।ਉਨ੍ਹਾਂ ਇਸ ਮੌਕੇ ਆਖਿਆ ਕਿ ਬੀਬੀਆਂ ’ਚ ਅਕਾਲੀ-ਬਸਪਾ ਦੀ ਸਰਕਾਰ ਬਣਾਉਣ ਲਈ ਚਾਅ ਹੈ ਅਤੇ ਹਲਕੇ ਦੇ ਲੋਕ ਅਕਾਲੀ-ਬਸਪਾ ਉਮੀਦਵਾਰ ਨੂੰ ਮੁੜ ਵੱਡੀ ਜਿੱਤ ਦਿਵਾਉਣ ਦਾ ਮਨ ਬਣਾ ਚੁੱਕੇ ਹਨ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande