ਦੇਸ਼ ਵਿਚ ਨਵੀਂ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ: ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ, 01 ਅਪ੍ਰੈਲ (ਹਿ. ਸ.)। ਜੇਲ੍ਹ ਤੋਂ ਬਾਹਰ ਆਉਂਦੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕੇ
ਦੇਸ਼ ਵਿਚ ਨਵੀਂ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ: ਨਵਜੋਤ ਸਿੰਘ ਸਿੱਧੂ


ਚੰਡੀਗੜ੍ਹ, 01 ਅਪ੍ਰੈਲ (ਹਿ. ਸ.)। ਜੇਲ੍ਹ ਤੋਂ ਬਾਹਰ ਆਉਂਦੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਦੇਸ਼ ਵਿੱਚ ਜਦੋਂ ਵੀ ਤਾਨਾਸ਼ਾਹੀ ਵਧੀ ਹੈ, ਇਨਕਲਾਬ ਆਇਆ ਹੈ। ਕਈ ਸਾਲ ਪਹਿਲਾਂ ਆਈ ਕ੍ਰਾਂਤੀ ਵਿੱਚ ਰਾਹੁਲ ਗਾਂਧੀ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਅਹਿਮ ਸੀ ਅਤੇ ਹੁਣ ਰਾਹੁਲ ਗਾਂਧੀ ਇਸ ਦੇਸ਼ ਵਿੱਚ ਇੱਕ ਨਵੀਂ ਕ੍ਰਾਂਤੀ ਲਿਆ ਰਹੇ ਹਨ। ਰਾਹੁਲ ਗਾਂਧੀ ਨੂੰ ਦੇਸ਼ ਵਿੱਚ ਨਵੀਂ ਕ੍ਰਾਂਤੀ ਦਾ ਵਾਹਕ ਦੱਸਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਰਾਹੁਲ ਗਾਂਧੀ ਹੀ ਸੱਚ ਹੈ, ਜਿਸ ਨੂੰ ਦਬਾਇਆ ਜਾ ਰਿਹਾ ਹੈ।

ਤਕਰੀਬਨ ਇੱਕ ਸਾਲ ਬਾਅਦ ਮੀਡੀਆ ਦੇ ਸਾਹਮਣੇ ਆਏ ਸਿੱਧੂ ਨੇ ਆਪਣੀ ਸੰਖੇਪ ਗੱਲਬਾਤ ਵਿੱਚ ਕਈ ਵਾਰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦਾ ਨਾਂ ਲਿਆ। ਕੇਂਦਰ ਦਾ ਨਾਂਅ ਲਏ ਬਿਨਾਂ ਸਿੱਧੂ ਨੇ ਕਿਹਾ ਕਿ ਦੇਸ਼ ਵਿੱਚ ਜਿੱਥੇ ਘੱਟ ਗਿਣਤੀ ਲੋਕ ਬਹੁਗਿਣਤੀ ਦੀ ਸਰਕਾਰ ਹਨ, ਉੱਥੇ ਸਰਕਾਰਾਂ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਪੰਜਾਬ ਨੂੰ ਵੋਟਾਂ ਦੇ ਵਿਕੇਂਦਰੀਕਰਨ ਲਈ ਤੋੜਿਆ ਜਾ ਰਿਹਾ ਹੈ।

ਪੰਜਾਬ ਹਮੇਸ਼ਾ ਹੀ ਇਸ ਦੇਸ਼ ਦੀ ਢਾਲ ਰਿਹਾ ਹੈ ਅਤੇ ਹੁਣ ਪੰਜਾਬ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਹਿਲਾਂ ਮਾਹੌਲ ਨੂੰ ਵਿਗਾੜੋ ਅਤੇ ਫਿਰ ਇਸ ਨੂੰ ਠੀਕ ਕਰਕੇ ਆਪਣਾ ਨਾਂ ਬਣਾਓ। ਇਹ ਇਸ ਦੇਸ਼ ਦੇ ਹਾਕਮਾਂ ਦੀ ਨੀਤੀ ਹੈ। ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸਿੱਧੂ ਨੇ ਕਿਹਾ ਕਿ ਜੇਕਰ ਉਹ ਪੰਜਾਬ ਨੂੰ ਕਮਜ਼ੋਰ ਕਰਨਗੇ ਤਾਂ ਉਹ ਖੁਦ ਕਮਜ਼ੋਰ ਹੋ ਜਾਣਗੇ।

ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਨੂੰ ਆਪਣਾ ਛੋਟਾ ਭਰਾ ਦੱਸਿਆ। ਉਨ੍ਹਾਂ ਭਗਵੰਤ ਮਾਨ ਨੂੰ ਅਖਬਾਰੀ ਮੁੱਖ ਮੰਤਰੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਝੂਠੇ ਸੁਪਨੇ ਦਿਖਾ ਕੇ ਆਰਥਿਕ ਤੌਰ ’ਤੇ ਤਬਾਹ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਨੂੰ 25 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦੀ ਆਪ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਯਾਦ ਕਰਦਿਆਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਹੈ। ਪੰਜਾਬ ਸਰਕਾਰ ਦੇ ਕਾਰਜਕਾਲ ਨੂੰ ਅਸਫਲ ਦੱਸਦਿਆਂ ਸਿੱਧੂ ਨੇ ਕਿਹਾ ਕਿ ਅੱਜ ਵੀ ਰੇਤ ਦੀ ਕਾਲਾਬਜਾਰੀ ਖੁੱਲੇਆਮ ਨਜ਼ਰ ਆ ਰਹੀ ਹੈ। ਚੰਨੀ ਸਰਕਾਰ ਨੂੰ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਮੁੱਦੇ ’ਤੇ ਘੇਰਨ ਵਾਲੇ ਭਗਵੰਤ ਮਾਨ ਦੱਸਣ ਕਿ ਅੱਜ ਪੰਜਾਬ ਦੀਆਂ ਸਾਰੀਆਂ ਸਰਹੱਦਾਂ ’ਤੇ ਕੇਂਦਰੀ ਸੁਰੱਖਿਆ ਬਲ ਕਿਉਂ ਤਾਇਨਾਤ ਹਨ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande