ਨਵੀਂ ਦਿੱਲੀ, 01 ਅਪ੍ਰੈਲ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ. ਏ. ਐਲ.) ਨੂੰ ਪਿਛਲੇ ਵਿੱਤੀ ਸਾਲ 2022-23 ਵਿੱਚ 26,500 ਕਰੋੜ ਰੁਪਏ ਦੀ ਸਭ ਤੋਂ ਵੱਧ ਆਮਦਨ ਪ੍ਰਾਪਤ ਕਰਨ ਲਈ ਵਧਾਈ ਦਿੱਤੀ ਹੈ। ਜਨਤਕ ਖੇਤਰ ਦੀ ਰੱਖਿਆਤਮਕ ਕੰਪਨੀ ਨੇ ਪਿਛਲੇ ਵਿੱਤੀ ਸਾਲ 2021-22 ਵਿੱਚ 24,620 ਰੁਪਏ ਦੀ ਕਮਾਈ ਕੀਤੀ ਸੀ।
ਪ੍ਰਧਾਨ ਮੰਤਰੀ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਐਚ. ਏ. ਐਲ. ਨੂੰ ਇਸ ਉਪਲਬਧੀ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਲਿਖਿਆ- ਸ਼ਾਨਦਾਰ ! ਭਾਰਤ ਦਾ ਹੁਨਰ ਅਤੇ 'ਮੇਕ ਇਨ ਇੰਡੀਆ' ਪ੍ਰਤੀ ਉਤਸ਼ਾਹ ਦਾ ਸਪੱਸ਼ਟ ਪ੍ਰਗਟਾਵਾ। ਇਹ ਇਹ ਵੀ ਦਰਸਾਉਂਦਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਇਸ ਖੇਤਰ ਵਿੱਚ ਸੁਧਾਰਾਂ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਸਾਡੀ ਸਰਕਾਰ ਭਾਰਤ ਨੂੰ ਰੱਖਿਆ ਉਤਪਾਦਨ ਦਾ ਕੇਂਦਰ ਬਣਾਉਣ ਦੇ ਯਤਨਾਂ ਦਾ ਸਮਰਥਨ ਕਰਨਾ ਜਾਰੀ ਰੱਖੇਗੀ।
ਜ਼ਿਕਰਯੋਗ ਹੈ ਕਿ ਰੱਖਿਆਤਮਕ ਕੰਪਨੀ ਨੂੰ ਪਿਛਲੇ ਵਿੱਤੀ ਸਾਲ 2022-23 ਵਿੱਚ 26,500 ਕਰੋੜ ਰੁਪਏ (ਅੰਤਰਿਮ ਅਤੇ ਅਣ-ਆਡਿਟਿਡ) ਆਮਦਨ ਪ੍ਰਾਪਤ ਹੋਈ। ਵਿੱਤੀ ਸਾਲ 2021-22 'ਚ ਕੰਪਨੀ ਨੇ 24,620 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਕੰਪਨੀ ਮੁਤਾਬਕ ਵਿੱਤੀ ਸਾਲ 2022-23 ਦੇ ਮਾਲੀਏ 'ਚ ਅੱਠ ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਹੁਣ ਤੱਕ ਦਾ ਸਭ ਤੋਂ ਵੱਧ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ