ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ 11ਵੀਂ ਅਤੇ ਮੱਧ ਪ੍ਰਦੇਸ਼ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਝੰਡੀ
ਭੋਪਾਲ, 01 ਅਪ੍ਰੈਲ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਦੀ 11ਵੀਂ ਅਤੇ ਮੱਧ ਪ੍ਰਦੇਸ਼ ਦੀ
45


ਭੋਪਾਲ, 01 ਅਪ੍ਰੈਲ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਦੀ 11ਵੀਂ ਅਤੇ ਮੱਧ ਪ੍ਰਦੇਸ਼ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਟਰੇਨ ਰਾਣੀ ਕਮਲਾਪਤੀ ਸਟੇਸ਼ਨ ਅਤੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨ ਦੇ ਵਿਚਕਾਰ ਚੱਲੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਟਰੇਨ 'ਚ ਸਫਰ ਕਰ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ। ਇਨ੍ਹਾਂ ਵਿੱਚੋਂ 300 ਤੋਂ ਵੱਧ ਬੱਚਿਆਂ ਦੀ ਚੋਣ ਲੇਖ ਮੁਕਾਬਲੇ ਰਾਹੀਂ ਕੀਤੀ ਗਈ ਹੈ।

ਵੰਦੇ ਭਾਰਤ ਐਕਸਪ੍ਰੈਸ ਟਰੇਨ ਦਾ ਉਦਘਾਟਨ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਇੰਦੌਰ 'ਚ ਹੋਏ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਉਹ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਰੇਲਗੱਡੀ ਗੁਲਾਮੀ ਦੀ ਮਾਨਸਿਕਤਾ ਤੋਂ ਆਤਮ-ਨਿਰਭਰਤਾ ਵੱਲ ਵਧ ਰਹੇ ਭਾਰਤ ਦਾ ਪ੍ਰਤੀਕ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਤਿੰਨਾਂ ਸੈਨਾਵਾਂ ਦੇ ਸੰਯੁਕਤ ਕਮਾਂਡਰਾਂ ਦੀ ਕਾਨਫਰੰਸ ਦੀ ਅਹਿਮ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਹ ਬੈਠਕ ਰਾਜਧਾਨੀ ਭੋਪਾਲ ਦੇ ਕੁਸ਼ਾਭਾਊ ਠਾਕਰੇ ਕਨਵੈਨਸ਼ਨ ਸੈਂਟਰ 'ਚ ਹੋਈ। ਪ੍ਰਧਾਨ ਮੰਤਰੀ ਦੇ ਨਾਲ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਵੀ ਭੋਪਾਲ ਪਹੁੰਚ ਚੁੱਕੇ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande