ਚੰਡੀਗੜ੍ਹ, 02 ਅਪ੍ਰੈਲ (ਹਿ. ਸ.)। ਆਮ ਆਦਮੀ ਪਾਰਟੀ ਦੇ ਬਾਘਾ ਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਦਿੱਤੀ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਵਿਆਹ ਸਬੰਧੀ ਇਕ ਸਮਾਗਮ ਸ਼ਿਮਲਾ ਕੁਫਰੀ ਵਿਖੇ ਹੋਇਆ।
ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੋੜਮਾਜਰਾ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ।
ਜ਼ਿਕਰਯੋਗ ਹੈ ਕਿ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾਇਆ ਸੀ। ‘ਆਪ’ ਦੀ ਸਰਕਾਰ ਬਣਨ ਪਿੱਛੋਂ ਸਭ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਕਰਵਾਇਆ ਸੀ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ