ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਜਾਰੀ
ਜੰਮੂ, 02 ਅਪ੍ਰੈਲ (ਹਿ. ਸ.)। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਦੋਵੇਂ ਪਾਸਿਆਂ ਤੋਂ ਛੋਟੇ ਵਾਹਨਾਂ ਦੀ ਆਵਾਜਾਈ ਲਗ
ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਆਵਾਜਾਈ ਜਾਰੀ


ਜੰਮੂ, 02 ਅਪ੍ਰੈਲ (ਹਿ. ਸ.)। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਦੋਵੇਂ ਪਾਸਿਆਂ ਤੋਂ ਛੋਟੇ ਵਾਹਨਾਂ ਦੀ ਆਵਾਜਾਈ ਲਗਾਤਾਰ ਜਾਰੀ ਹੈ। ਐਤਵਾਰ ਸਵੇਰ ਤੋਂ ਹੀ ਹਾਈਵੇਅ ਦੇ ਦੋਵੇਂ ਪਾਸੇ ਛੋਟੇ ਵਾਹਨਾਂ ਨੂੰ ਚੱਲਣ ਦੀ ਇਜਾਜ਼ਤ ਦਿੱਤੀ ਗਈ ਹੈ। ਭਾਰੀ ਵਾਹਨਾਂ ਨੂੰ ਸਿਰਫ਼ ਜੰਮੂ ਤੋਂ ਸ੍ਰੀਨਗਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨ੍ਹੀਂ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਨੂੰ ਲਗਾਤਾਰ ਮੀਂਹ ਕਰਕੇ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਵਾਪਰਨ ਕਾਰਨ ਬੰਦ ਕਰ ਦਿੱਤਾ ਗਿਆ ਸੀ। ਕੱਲ੍ਹ ਰਾਮਬਨ ਜ਼ਿਲੇ ਦੇ ਬਨਿਹਾਲ ਕਸਬੇ ਦੇ ਰਾਮਪਰੀ ਇਲਾਕੇ ਦੇ ਨੇੜੇ ਢਿੱਗਾਂ ਡਿੱਗਣ ਕਰਕੇ ਸਾਵਧਾਨੀ ਦੇ ਤੌਰ 'ਤੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਉਥੇ ਹੀ ਮੁਗਲ ਰੋਡ ਤੋਂ ਬਰਫ ਹਟਾਈ ਜਾ ਰਹੀ ਹੈ। ਪੁੰਛ ਅਤੇ ਰਾਜੋਰੀ ਨੂੰ ਕਸ਼ਮੀਰ ਨਾਲ ਜੋੜਨ ਵਾਲੀ ਇਤਿਹਾਸਕ ਮੁਗਲ ਸੜਕ ’ਤੇ ਵਾਹਨਾਂ ਦੀ ਆਵਾਜਾਈ ਇਸ ਵਾਰ ਕਰੀਬ ਇੱਕ ਮਹੀਨਾ ਪਹਿਲਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਨੂੰ ਜਲਦੀ ਹੀ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande