ਕੱਚਾ ਤੇਲ 75 ਡਾਲਰ ਪ੍ਰਤੀ ਬੈਰਲ ਦੇ ਨੇੜੇ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ
ਨਵੀਂ ਦਿੱਲੀ, 02 ਜੂਨ (ਹਿ. ਸ.)। ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ’ਚ ਤੇਜ਼ੀ ਦਾ ਰੁਝਾਨ ਹੈ। ਪਿਛਲੇ 24 ਘੰਟਿ
04


ਨਵੀਂ ਦਿੱਲੀ, 02 ਜੂਨ (ਹਿ. ਸ.)। ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ ’ਚ ਤੇਜ਼ੀ ਦਾ ਰੁਝਾਨ ਹੈ। ਪਿਛਲੇ 24 ਘੰਟਿਆਂ ’ਚ ਬ੍ਰੈਂਟ ਕਰੂਡ ਦੀ ਕੀਮਤ ਵਧ ਕੇ 75 ਡਾਲਰ ਪ੍ਰਤੀ ਬੈਰਲ ਅਤੇ ਡਬਲਿਊ. ਟੀ. ਆਈ. ਕਰੂਡ ਦੀ ਕੀਮਤ 71 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ’ਚ ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ’ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ’ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ’ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ’ਤੇ ਉਪਲਬਧ ਹੈ।

ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ ’ਚ ਬ੍ਰੈਂਟ ਕਰੂਡ 0.31 ਡਾਲਰ ਭਾਵ 0.42 ਫੀਸਦੀ ਦੇ ਵਾਧੇ ਨਾਲ 74.59 ਡਾਲਰ ਪ੍ਰਤੀ ਬੈਰਲ ’ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਿਊ. ਟੀ. ਆਈ.) ਕਰੂਡ ਵੀ 0.27 ਡਾਲਰ ਭਾਵ 0.39 ਫੀਸਦੀ ਦੇ ਵਾਧੇ ਨਾਲ 70.42 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande