ਬੀ. ਐਸ. ਐਫ. ਨੇ ਪਾਕਿਸਤਾਨੀ ਡਰੋਨ ਰਾਹੀਂ ਭਾਰਤੀ ਸਰਹੱਦ 'ਚ ਸੁੱਟੀ 38 ਕਰੋੜ ਦੀ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ, 03 ਜੂਨ (ਹਿ. ਸ.)। ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਭਾਰਤ-ਪਾਕਿਸਤਾਨ
ਹੈਰੋਇਨ 


ਅੰਮ੍ਰਿਤਸਰ, 03 ਜੂਨ (ਹਿ. ਸ.)। ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਹੈਰੋਇਨ ਦੀ ਤਸਕਰੀ ਨੂੰ ਇੱਕ ਵਾਰ ਫਿਰ ਰੋਕ ਦਿੱਤਾ ਹੈ। ਅੰਮ੍ਰਿਤਸਰ 'ਚ ਜਵਾਨਾਂ ਨੂੰ ਕਰੀਬ 38 ਕਰੋੜ ਰੁਪਏ ਮੁੱਲ ਦੀ ਹੈਰੋਇਨ ਮਿਲੀ ਹੈ। ਜਿਸ ਨੂੰ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਸੁੱਟਿਆ ਸੀ।

ਬੀ. ਐਸ. ਐਫ. ਮੁਤਾਬਕ ਜਵਾਨ 2-3 ਜੂਨ ਦੀ ਦਰਮਿਆਨੀ ਰਾਤ ਨੂੰ ਸਰਹੱਦ ’ਤੇ ਗਸ਼ਤ ਕਰ ਰਹੇ ਸਨ। ਉਦੋਂ ਉਨ੍ਹਾਂ ਨੇ ਪਿੰਡ ਰਾਏ ਨੇੜੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਡਰੋਨ ਦੀ ਹਰਕਤ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਡਰੋਨ ਰਾਹੀਂ ਕੁਝ ਸੁੱਟਿਆ ਗਿਆ ਮਹਿਸੂਸ ਕੀਤਾ ਗਿਆ। ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਅਤੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।ਤਲਾਸ਼ੀ ਮੁਹਿੰਮ ਦੌਰਾਨ ਉਨ੍ਹਾਂ ਨੂੰ ਖੇਤਾਂ ਵਿੱਚ ਪੀਲੇ ਰੰਗ ਦਾ ਇੱਕ ਵੱਡਾ ਪੈਕੇਟ ਮਿਲਿਆ। ਜਦੋਂ ਜਵਾਨਾਂ ਨੇ ਪੈਕੇਟ ਨੂੰ ਖੋਲ੍ਹਿਆ ਤਾਂ ਉਸ 'ਚ 5 ਪੈਕੇਟ ਮਿਲੇ, ਜਿਨ੍ਹਾਂ 'ਚ ਹੈਰੋਇਨ ਸੀ। ਇਸ ਦਾ ਭਾਰ 5.5 ਕਿਲੋ ਸੀ। ਜਿਸ ਦਾ ਸੈਂਪਲ ਜਾਂਚ ਲਈ ਭੇਜ ਦਿੱਤਾ ਗਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande