ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਪੰਜ ਦਿਨਾਂ ਯੋਗਾ ਕੈਂਪ ਆਰੰਭ
ਬੰਗਾ, 05 ਜੂਨ (ਹਿ. ਸ.)। ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪੰ
ਨਰਸਿੰਗ ਕਾਲਜ ਢਾਹਾਂ ਕਲੇਰਾਂ


ਬੰਗਾ, 05 ਜੂਨ (ਹਿ. ਸ.)। ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਪੰਜ ਦਿਨਾਂ ਯੋਗਾ ਕੈਂਪ ਆਰੰਭ ਹੋਇਆ। ਇਸ ਮੌਕੇ ਡਾ, ਰਮਗੀਤ ਆਯੁਰਵੈਦਿਕ ਮੈਡੀਕਲ ਅਫਸਰ ਨੇ ਨਰਸਿੰਗ ਵਿਦਿਆਰਥੀਆਂ ਨੂੰ ਯੋਗਾ ਸਿਖਾਇਆ। ਉਨਾਂ ਦੱਸਿਆ ਕਿ ਡਾਇਰੈਕਟਰ ਆਯੁਰਵੈਦਾ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੀ ਯੋਗ ਅਗਵਾਈ ਵਿਚ ਭਾਰਤ ਦੀ 5000 ਹਜ਼ਾਰ ਪੁਰਾਣੀ ਯੋਗ ਅਭਿਆਸ ਦੀ ਪਰੰਪਰਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਵਾਇਆ ਹੈ।

ਉਨਾਂ ਨੇ ਯੋਗਾ ਅਭਿਆਸ ਕਰਵਾਉਂਦੇ ਹੋਏ ਵਿਦਿਆਰਅਆਂ ਨੂੰ ਰੋਜ਼ਾਨਾ ਜੀਵਨ ਵਿਚ ਤੰਦਰੁਸਤ ਰਹਿਣ ਲਈ ਯੋਗ ਦੀ ਵਿਸ਼ੇਸ਼ ਮਹੱਤਤਾ ਬਾਰੇ ਜਾਣੂੰ ਕਰਵਾਇਆ। ਡਾ, ਰਮਗੀਤ ਆਯੁਰਵੈਦਿਕ ਮੈਡੀਕਲ ਅਫਸਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੋਗਾ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਪਰ ਸਾਨੂੰ ਯੋਗਾ ਦੇ ਆਸਣ ਸਹੀ ਢੰਗ ਨਾਲ ਕਰਨੇ ਚਾਹੀਦੇ ਹਨ। ਉਨਾਂ ਨੇ ਯੋਗ ਆਸਣਾਂ ਦੇ ਫ਼ਾਇਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾ, ਰਮਗੀਤ ਆਯੁਰਵੈਦਿਕ ਮੈਡੀਕਲ ਅਫਸਰ ਨੇ ਨਰਸਿੰਗ ਵਿਦਿਆਰਥੀ ਨੂੰ ਵੱਖ-ਵੱਖ ਯੋਗ ਕ੍ਰਿਆਵਾਂ ਦਾ ਅਭਿਆਸ ਵੀ ਕਰਵਾਇਆ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande