ਕੱਚਾ ਤੇਲ 77 ਡਾਲਰ ਪ੍ਰਤੀ ਬੈਰਲ ਦੇ ਨੇੜੇ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ
ਨਵੀਂ ਦਿੱਲੀ, 05 ਜੂਨ (ਹਿ. ਸ.)। ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਦਾ ਸਿਲਸਿਲਾ ਜਾਰੀ ਹੈ।
06


ਨਵੀਂ ਦਿੱਲੀ, 05 ਜੂਨ (ਹਿ. ਸ.)। ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਦਾ ਸਿਲਸਿਲਾ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ 77 ਡਾਲਰ ਪ੍ਰਤੀ ਬੈਰਲ ਅਤੇ ਡਬਲਿਊ. ਟੀ. ਆਈ. ਕਰੂਡ ਦੀ ਕੀਮਤ 73 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਦਿੱਲੀ ’ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਉਥੇ ਹੀ ਮੁੰਬਈ ’ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ ਕੋਲਕਾਤਾ ’ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ, ਚੇਨਈ ’ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ’ਤੇ ਵਿਕ ਰਿਹਾ ਹੈ।

ਕੌਮਾਂਤਰੀ ਬਾਜ਼ਾਰ ’ਚ ਹਫਤੇ ਦੇ ਪਹਿਲੇ ਦਿਨ ਸ਼ੁਰੂਆਤੀ ਕਾਰੋਬਾਰ ਵਿੱਚ ਬ੍ਰੈਂਟ ਕਰੂਡ 0.77 ਡਾਲਰ ਭਾਵ 1.01 ਫੀਸਦੀ ਦੇ ਵਾਧੇ ਨਾਲ 76.90 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਿਊ. ਟੀ. ਆਈ.) ਕਰੂਡ ਵੀ 0.78 ਡਾਲਰ ਭਾਵ 1.09 ਫੀਸਦੀ ਦੇ ਵਾਧੇ ਨਾਲ 72.52 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande