ਵਿਦੇਸ਼ ਜਾ ਰਹੀ ਅਭਿਸ਼ੇਕ ਬੈਨਰਜੀ ਦੀ ਪਤਨੀ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕਿਆ
ਕੋਲਕਾਤਾ, 05 ਜੂਨ (ਹਿ. ਸ.)। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀ
028


ਕੋਲਕਾਤਾ, 05 ਜੂਨ (ਹਿ. ਸ.)। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਬੈਨਰਜੀ ਨੂੰ ਸੋਮਵਾਰ ਨੂੰ ਇਕ ਵਾਰ ਫਿਰ ਕੋਲਕਾਤਾ ਹਵਾਈ ਅੱਡੇ ’ਤੇ ਰੋਕ ਦਿੱਤਾ ਗਿਆ। ਉਹ ਦੋ ਬੱਚਿਆਂ ਨਾਲ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਇਮੀਗ੍ਰੇਸ਼ਨ ਵਿਭਾਗ ਨੇ ਉਨ੍ਹਾਂ ਨੂੰ ਰੋਕ ਲਿਆ।

ਰੁਜੀਰਾ ਸੋਮਵਾਰ ਸਵੇਰੇ ਕਰੀਬ ਸੱਤ ਵਜੇ ਆਪਣੇ ਦੋਵੇਂ ਬੱਚਿਆਂ ਨਾਲ ਏਅਰਪੋਰਟ ਪਹੁੰਚੀ। ਉਨ੍ਹਾਂ ਦੁਬਈ ਲਈ ਫਲਾਈਟ ਫੜਨੀ ਸੀ। ਉਨ੍ਹਾਂ ਨੂੰ ਏਅਰਪੋਰਟ ’ਤੇ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ। ਕੁਝ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਉਹ ਏਅਰਪੋਰਟ ਤੋਂ ਘਰ ਪਰਤ ਆਈ। ਇਮੀਗ੍ਰੇਸ਼ਨ ਵਿਭਾਗ ਦੇ ਸੂਤਰਾਂ ਅਨੁਸਾਰ ਈਡੀ ਦੇ ਇੱਕ ਮਾਮਲੇ ਵਿੱਚ ਰੁਜੀਰਾ ਦੇ ਨਾਮ ’ਤੇ ‘ਲੁੱਕ ਆਊਟ’ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਦੇ ਵਿਦੇਸ਼ ਜਾਣ ’ਤੇ ਪਾਬੰਦੀ ਹੈ।

ਹਾਲਾਂਕਿ ਅਭਿਸ਼ੇਕ ਬੈਨਰਜੀ ਦੇ ਕਰੀਬੀ ਸੂਤਰਾਂ ਮੁਤਾਬਕ ਸੁਪਰੀਮ ਕੋਰਟ ਨੇ ਈਡੀ ਮਾਮਲੇ ’ਚ ਅਭਿਸ਼ੇਕ ਅਤੇ ਰੁਜਿਰਾ ਨੂੰ ਸੁਰੱਖਿਆ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਵਿਦੇਸ਼ ਯਾਤਰਾ ’ਤੇ ਕੋਈ ਪਾਬੰਦੀ ਨਹੀਂ ਹੈ। ਇਸ ਲਈ ਅਭਿਸ਼ੇਕ ਰੁਜਿਰਾ ਨੂੰ ਏਅਰਪੋਰਟ ’ਤੇ ਰੋਕਣ ਦੇ ਖਿਲਾਫ ਕਾਨੂੰਨੀ ਕਦਮ ਚੁੱਕ ਸਕਦੇ ਹਨ।

ਇਸ ਤੋਂ ਪਹਿਲਾਂ ਈਡੀ ਕੋਲਾ ਤਸਕਰੀ ਦੇ ਮਾਮਲੇ ’ਚ ਅਭਿਸ਼ੇਕ ਅਤੇ ਉਨ੍ਹਾਂ ਦੀ ਪਤਨੀ ਰੁਜਿਰਾ ਤੋਂ ਕਈ ਵਾਰ ਪੁੱਛਗਿੱਛ ਕਰ ਚੁੱਕੀ ਹੈ। ਹਾਲ ਹੀ ਵਿਚ ਡਾਇਮੰਡ ਹਾਰਬਰ ਤੋਂ ਤ੍ਰਿਣਮੂਲ ਸੰਸਦ ਮੈਂਬਰ ਅਤੇ ਉਨ੍ਹਾਂ ਦੀ ਪਤਨੀ ਨੂੰ ਵੀ ਕੇਂਦਰੀ ਜਾਂਚ ਏਜੰਸੀ ਨੇ ਦਿੱਲੀ ਤਲਬ ਕੀਤਾ ਸੀ। ਸੰਮਨ ਮਿਲਣ ਤੋਂ ਬਾਅਦ ਅਭਿਸ਼ੇਕ ਦਿੱਲੀ ’ਚ ਈਡੀ ਦਫ਼ਤਰ ਪਹੁੰਚ ਗਏ ਸਨ। ਹਾਲਾਂਕਿ, ਰੁਜਿਰਾ ਦਿੱਲੀ ਸਥਿਤ ਈਡੀ ਦਫ਼ਤਰ ’ਚ ਪੇਸ਼ ਨਹੀਂ ਹੋਈ ਅਤੇ ਕੋਲਕਾਤਾ ’ਚ ਉਸ ਤੋਂ ਪੁੱਛਗਿੱਛ ਕੀਤੀ ਗਈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande