ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਭਰਤੀ ਰੈਲੀ ਲਈ ਕਰਵਾਈ ਜਾ ਰਹੀ ਹੈ ਸਰੀਰਿਕ ਤਿਆਰੀ
ਮਾਨਸਾ, 05 ਜੂਨ (ਹਿ. ਸ.)। ਕੈਂਪ ਇੰਚਾਰਜ ਸੀ-ਪਾਈਟ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ
ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਭਰਤੀ ਰੈਲੀ ਲਈ ਕਰਵਾਈ ਜਾ ਰਹੀ ਹੈ ਸਰੀਰਿਕ ਤਿਆਰੀ


ਮਾਨਸਾ, 05 ਜੂਨ (ਹਿ. ਸ.)। ਕੈਂਪ ਇੰਚਾਰਜ ਸੀ-ਪਾਈਟ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ (ਭੀਖੀ-ਬੁਢਲਾਡਾ ਰੋਡ) ਵੱਲੋਂ ਪਟਿਆਲਾ ਵਿਖੇ ਹੋਈ ਫੌਜ ਦੀ ਭਰਤੀ ਰੈਲੀ ਵਿੱਚ ਪਾਸ ਹੋਏ ਨੌਜਵਾਨਾਂ ਦੀ ਸਰੀਰਿਕ ਤਿਆਰੀ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਪੰਜਾਬ ਪੁਲਿਸ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਵੀ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ। ਕੈਂਪ ਵਿੱਚ ਭਾਗ ਲੈਣ ਲਈ ਨੌਜਵਾਨ ਸਿਰਫ਼ ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲਿ੍ਹਆਂ ਨਾਲ ਸਬੰਧਤ ਹੋਣੇ ਚਾਹੀਦੇ ਹਨ। ਨੌਜਵਾਨ ਨਿੱਜੀ ਤੌਰ ’ਤੇ ਹਰੇਕ ਮੰਗਲਵਾਰ ਅਤੇ ਵੀਰਵਾਰ ਸਵੇਰੇ 9 ਵਜੇ ਤੱਕ ਆਪਣੇ ਜ਼ਰੂਰੀ ਦਸਤਾਵੇਜਾਂ ਜਿਵੇਂ ਦਸਵੀਂ ਦੇ ਸਰਟੀਫਿਕੇਟ ਦੀ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਅਗਨੀਵੀਰ ਪੇਪਰ ਦੇ ਐਡਮਿਟ ਕਾਰਡ ਦੀ ਫੋਟੋ ਕਾਪੀ, 2 ਪਾਸਪੋਰਟ ਸਾਈਜ਼ ਫੋਟੋਆਂ, ਪੰਜਾਬ ਪੁਲਿਸ ਲਈ ਬਾਰ੍ਹਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ ਲੈ ਕੇ ਪੰਹੁਚ ਕਰ ਸਕਦੇ ਹਨ।

ਕੈਂਪ ਇੰਚਾਰਜ ਨੇ ਦੱਸਿਆ ਕਿ ਪੂਰਵ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 97792-50214 ਅਤੇ 94632-89901 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande