ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
ਪਟਿਆਲਾ, 05 ਜੂਨ (ਹਿ. ਸ.)। ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹ
ਪਟਿਆਲਾ


ਪਟਿਆਲਾ, 05 ਜੂਨ (ਹਿ. ਸ.)। ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਵਿਖੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਐੱਚ.ਐੱਸ. ਗਰੇਵਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਪਿੰਦਰ ਸਿੰਘ, ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਨਵਦੀਪ ਗਿੱਲ ਵੱਲੋਂ ਬੂਟੇ ਲਗਾਏ ਗਏ।

ਇਸ ਮੌਕੇ ਐੱਚ.ਐੱਸ. ਗਰੇਵਾਲ ਨੇ ਕਿਹਾ ਕਿ ਆਪਣੇ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ 'ਤੇ ਵੱਡੀ ਗਿਣਤੀ 'ਚ ਦਰੱਖਤਾਂ ਦੀ ਕਟਾਈ ਅਤੇ ਪ੍ਰਦੂਸ਼ਣ ਦੇ ਪੱਧਰ 'ਚ ਵਾਧੇ ਕਾਰਨ ਸਾਡੇ ਮੌਸਮ 'ਚ ਅਸੰਤੁਲਨ ਪੈਦਾ ਹੋ ਰਿਹਾ ਹੈ, ਜਿਸ ਨਾਲ ਸਾਡਾ ਰੋਜ਼ਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਸਾਨੂੰ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਰੁੱਖ ਬਣ ਸਕਣ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande