ਭਾਰਤ ਨੇ ਸਿੰਗਲ ਯੂਜ਼ ਪਲਾਸਟਿਕ ਤੋਂ ਛੁਟਕਾਰਾ ਪਾਉਣ ਲਈ ਪੰਜ ਸਾਲ ਪਹਿਲਾਂ ਸ਼ੁਰੂ ਕੀਤਾ ਕੰਮ : ਪ੍ਰਧਾਨ ਮੰਤਰੀ
ਨਵੀਂ ਦਿੱਲੀ, 05 ਜੂਨ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ’ਤੇ ਕਿਹਾ ਕਿ ਇਸ ਸ
025


ਨਵੀਂ ਦਿੱਲੀ, 05 ਜੂਨ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ’ਤੇ ਕਿਹਾ ਕਿ ਇਸ ਸਾਲ ਦੀ ਥੀਮ ਸਿੰਗਲ ਯੂਜ਼ ਪਲਾਸਟਿਕ ਤੋਂ ਛੁਟਕਾਰਾ ਪਾਉਣ ਦੀ ਮੁਹਿੰਮ ਹੈ, ਜਿਸਦੀ ਗੱਲ ਦੁਨੀਆਂ ਹੁਣ ਕਰ ਰਹੀ ਹੈ, ਉਸ ’ਤੇ ਭਾਰਤ ਨੇ 5 ਸਾਲ ਪਹਿਲਾਂ ਤੋਂ ਹੀ ਲਗਾਤਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਸਾਲ 2018 ਤੋਂ ਹੀ ਦੇਸ਼ ਸਿੰਗਲ ਯੂਜ਼ ਪਲਾਸਟਿਕ ਲਈ ਦੋ ਪੱਧਰਾਂ ’ਤੇ ਕੰਮ ਕਰ ਰਿਹਾ ਹੈ। ਇਕ ਪਾਸੇ ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ ਲਗਾਈ ਗਈ ਅਤੇ ਦੂਜੇ ਪਾਸੇ ਪਲਾਸਟਿਕ ਦੀ ਰੀਸਾਈਕਲਿੰਗ ਤੇਜ਼ੀ ਨਾਲ ਕੀਤੀ ਗਈ। ਦੇਸ਼ ਵਿੱਚ 30 ਲੱਖ ਟਨ ਪਲਾਸਟਿਕ ਦੀ ਪੈਕੇਜ਼ਿੰਗ ਲਾਜ਼ਮੀ ਕੀਤੀ ਗਈ ਹੈ, ਜੋ ਦੇਸ਼ ਦੇ ਕੁੱਲ ਉਤਪਾਦਨ ਦਾ 75 ਫੀਸਦੀ ਹੈ।

ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ’ਤੇ ਵਿਗਿਆਨ ਭਵਨ ’ਚ ਆਯੋਜਿਤ ਪ੍ਰੋਗਰਾਮ ਨੂੰ ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ 21ਵੀਂ ਸਦੀ ਦੇ ਭਾਰਤ ਨੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਸਪੱਸ਼ਟ ਦਿਸ਼ਾ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਰਤ ਨੇ ਇੱਕ ਪਾਸੇ ਗਰੀਬ ਲੋਕਾਂ ਦੀ ਮਦਦ ਕੀਤੀ ਹੈ ਅਤੇ ਦੂਜੇ ਪਾਸੇ ਭਵਿੱਖ ਦੀ ਊਰਜਾ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੇ ਗ੍ਰੀਨ ਇਕਨਾਮਿਕਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਪਿਛਲੇ 9 ਸਾਲਾਂ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਵਿੱਚ ਤਿੰਨ ਗੁਣਾ ਵਾਧਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਅੱਜ ਸ਼ੁਰੂ ਕੀਤੀ ਗਈ ਅੰਮ੍ਰਿਤ ਹੈਰੀਟੇਜ਼ ਯੋਜਨਾ ਤਹਿਤ ਲੋਕਾਂ ਦੀ ਭਾਗੀਦਾਰੀ ਨਾਲ ਰਾਮਸਰ ਅਸਥਾਨਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਨਾਲ ਮੈਂਗਰੋਵ ਈਕੋਸਿਸਟਮ ਨੂੰ ਮਿਸਟੀ ਸਕੀਮ ਰਾਹੀਂ ਜੀਵਨ ਮਿਲੇਗਾ। ਇਹ ਨੌਂ ਰਾਜਾਂ ਵਿੱਚ ਮੈਂਗਰੋਵ ਨੂੰ ਬਹਾਲ ਕਰੇਗਾ ਅਤੇ ਜੀਵਨ ਅਤੇ ਰੋਜ਼ੀ-ਰੋਟੀ ਦਾ ਸਮਰਥਨ ਕਰੇਗਾ।

ਉਨ੍ਹਾਂ ਕਿਹਾ ਕਿ ਵਿਸ਼ਵ ਦਾ ਵਿਕਾਸ ਮਾਡਲ ਆਪਾ ਵਿਰੋਧੀ ਹੈ। ਕੁਝ ਵਿਕਸਤ ਦੇਸ਼ਾਂ ਦੀਆਂ ਗਲਤ ਨੀਤੀਆਂ ਦਾ ਖਮਿਆਜ਼ਾ ਵਿਕਾਸਸ਼ੀਲ ਦੇਸ਼ ਭੁਗਤ ਰਹੇ ਹਨ। ਭਾਰਤ ਨੇ ਜਲਵਾਯੂ ਨਿਆਂ ਦਾ ਸਵਾਲ ਦੁਨੀਆ ਦੇ ਸਾਹਮਣੇ ਖੜ੍ਹਾ ਕੀਤਾ ਹੈ। ਭਾਰਤ ਅੱਜ ਬੇਮਿਸਾਲ ਤਰੀਕੇ ਨਾਲ ਆਪਣੇ ਬੁਨਿਆਦੀ ਢਾਂਚੇ ’ਤੇ ਧਿਆਨ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਗ਼ਰੀਬਾਂ ਲਈ 4 ਕਰੋੜ ਘਰ ਬਣਾਏ ਗਏ ਹਨ ਅਤੇ ਜੰਗਲੀ ਜੀਵਾਂ ਦੇ ਆਵਾਸ ਸਥਾਨਾਂ ਵਿੱਚ ਵੀ ਰਿਕਾਰਡ ਵਾਧਾ ਹੋਇਆ ਹੈ। 50 ਹਜ਼ਾਰ ਤੋਂ ਵੱਧ ਅੰਮ੍ਰਿਤ ਸਰੋਵਰ ਤਿਆਰ ਕੀਤੇ ਗਏ ਹਨ। ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਾਰਤ ਪਹਿਲੇ ਪੰਜ ਦੇਸ਼ਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸ਼ੁਰੂ ਕੀਤੇ ਗਏ ਮਿਸ਼ਨ ਲਾਈਫ ਨਾਲ ਹੁਣ ਤੱਕ ਦੋ ਕਰੋੜ ਲੋਕ ਜੁੜ ਚੁੱਕੇ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande