ਥਾਣਾ ਅਧਿਕਾਰੀ ਵੀਹ ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕਾਬੂ
ਜੈਪੁਰ, 16 ਸਤੰਬਰ (ਹਿ. ਸ.)। ਐਂਟੀ ਕੁਰੱਪਸ਼ਨ ਬਿਊਰੋ ਦੀ ਧੌਲਪੁਰ ਟੀਮ ਨੇ ਕਾਰਵਾਈ ਕਰਦੇ ਹੋਏ ਥਾਣਾ ਲਖਨਪੁਰ ਜਿਲਾ ਭਰਤਪ
41


ਜੈਪੁਰ, 16 ਸਤੰਬਰ (ਹਿ. ਸ.)। ਐਂਟੀ ਕੁਰੱਪਸ਼ਨ ਬਿਊਰੋ ਦੀ ਧੌਲਪੁਰ ਟੀਮ ਨੇ ਕਾਰਵਾਈ ਕਰਦੇ ਹੋਏ ਥਾਣਾ ਲਖਨਪੁਰ ਜਿਲਾ ਭਰਤਪੁਰ ਦੇ ਥਾਣੇਦਾਰ ਨੂੰ ਸ਼ਿਕਾਇਤਕਰਤਾ ਪਾਸੋਂ ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਭ੍ਰਿਸ਼ਟਾਚਾਰ ਰੋਕੂ ਬਿਊਰੋ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਹੇਮੰਤ ਪ੍ਰਿਯਾਦਰਸ਼ੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਏਸੀਬੀ ਦੇ ਧੌਲਪੁਰ 3 ਨੂੰ ਸ਼ਿਕਾਇਤ ਕੀਤੀ ਸੀ ਕਿ ਧੋਖਾਧੜੀ ਦੇ ਮਾਮਲੇ ਵਿੱਚ ਉਸਦੀ ਮਦਦ ਕਰਨ ਅਤੇ ਪੈਸੇ ਵਾਪਸ ਕਰਵਾਉਣ ਬਦਲੇ ਥਾਣਾ ਮੁਖੀ ਰਾਮਵਤਾਰ ਬੈਰਵਾ 25 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਏ.ਸੀ.ਬੀ.ਧੌਲਪੁਰ ਦੀ ਟੀਮ ਨੇ ਉਪ ਪੁਲਿਸ ਕਪਤਾਨ ਸੁਰਿੰਦਰ ਸਿੰਘ ਦੀ ਅਗਵਾਈ ’ਚ ਸ਼ਿਕਾਇਤ ਦੀ ਪੜਤਾਲ ਉਪਰੰਤ ਟਰੈਪ ਕਾਰਵਾਈ ਕਰਦਿਆਂ ਪੁਲਿਸ ਅਧਿਕਾਰੀ ਰਾਮਵਤਾਰ ਬੈਰਵਾ ਨੂੰ ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande