ਸ੍ਰੀਨਗਰ, 16 ਸਤੰਬਰ (ਹਿ. ਸ.)। ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏ. ਸੀ. ਬੀ.) ਦੀ ਟੀਮ ਨੇ ਸ਼ਨੀਵਾਰ ਨੂੰ ਮੱਧ ਕਸ਼ਮੀਰ ਦੇ ਗੰਦਰਬਲ ਜ਼ਿਲੇ ਦੇ ਸੋਨਮਰਗ ਖੇਤਰ ’ਚ ਇਕ ਟ੍ਰੈਫਿਕ ਪੁਲਿਸ ਕਰਮਚਾਰੀ ਨੂੰ 9,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ।
ਮਾਮਲੇ ਸਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਏ. ਸੀ. ਬੀ. ਦੀ ਟੀਮ ਨੇ ਅੱਜ ਸਵੇਰੇ ਸੋਨਮਰਗ ਵਿੱਚ ਟ੍ਰੈਫਿਕ ਅਧਿਕਾਰੀ ਚੌਕੀ ’ਤੇ ਅਚਾਨਕ ਛਾਪਾ ਮਾਰਿਆ ਅਤੇ ਉੱਥੋਂ ਇੱਕ ਪੁਲਿਸ ਮੁਲਾਜ਼ਮ ਨੂੰ 9,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਦੀ ਪਛਾਣ ਮੁਹੰਮਦ ਅਯੂਬ ਵਜੋਂ ਹੋਈ ਹੈ, ਜੋ ਜੰਮੂ-ਕਸ਼ਮੀਰ ਟ੍ਰੈਫ਼ਿਕ ਪੁਲਿਸ ਵਿੱਚ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਵਜੋਂ ਸੇਵਾ ਨਿਭਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ