ਬਟਾਲਾ, 18 ਸਤੰਬਰ (ਹਿ. ਸ.)। ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਮਿਲਿਆ ਹੈ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਮੈ ਬਟਾਲਾ, ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਮੁਸਕਿਲਾ ਹੱਲ ਕਰਨ ਅਤੇ ਸਰਬਪੱਖੀ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਸਰ ਨਹੀਂ ਰਹਿਣ ਦਿਆਂਗਾ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਨੇ ਕੀਤਾ ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਪਰਮਾਤਮਾ ਦਾ ਕੋਟਿਨ- ਕੋਟਿਨ ਧੰਨਵਾਦ ਕਰਦੇ ਹਾਂ, ਜਿਨ੍ਹਾਂ ਦੀ ਮਿਹਰ ਸਦਕੀ , ਉਨ੍ਹਾਂ ਨੂੰ ਧਾਰਮਿਕ ਤੇ ਇਤਿਹਾਸਿਕ ਨਗਰ ਬਟਾਲਾ ਦੀ ਸੇਵਾ ਕਰਨ ਦਾ ਮਾਣ ਦਿੱਤਾ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਹ ਹਲਕੇ ਦੇ ਵਿਕਾਸ ਕੰਮਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦੇਣਗੇ।
ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਦੇ ਸਮਾਗਮ ਸਫਲਤਾਪੁਰਵਕ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ 21 ਸਤੰਬਰ ਨੂੰ ਗੁਰੂਦੁਆਰਾ ਸ਼੍ਰੀ ਬੇਰੀ ਸਾਹਿਬ, ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਅਤੇ 22 ਸਤੰਬਰ ਨੂੰ ਪਾਲਕੀ ਸਾਹਿਬ ਦੇ ਨਗਰ ਕੀਰਤਨ ਲਈ ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਕੀਤੀਆ ਜਾ ਰਹੀਆਂ ਹਨ ਅਤੇ ਸੰਗਤਾਂ ਦੀ ਆਵਾਜਾਈ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਵਿਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨ ਅਤੇ ਸਮਾਗਮ ਸਫਲਤਾਪੁਰਵਕ ਢੰਗ ਨਾਲ ਨੇਪਰੇ ਚੜ੍ਹਣ ਵਿੱਚ ਸਹਿਯੋਗ ਦੇਣ।
ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ