ਪਿੰਡਾਂ ਅਤੇ ਸਕੂਲਾਂ ਵਿਚ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਫੈਲਾਉਣ ਦੀਆਂ ਗਤੀਵਿਧੀਆਂ ਜਾਰੀ
ਫਾਜ਼ਿਲਕਾ, 18 ਸਤੰਬਰ (ਹਿ. ਸ.)। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਦੀ
ਫਾਜ਼ਿਲਕਾ


ਫਾਜ਼ਿਲਕਾ, 18 ਸਤੰਬਰ (ਹਿ. ਸ.)। ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਸਬੰਧੀ ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਗੁਮਰੀਮਤ ਸਿੰਘ ਚੀਮਾ ਅਤੇ ਬਲਾਕ ਖੇਤੀਬਾੜੀ ਅਫਸਰ, ਫਾਜ਼ਿਲਕਾ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਬਲਾਕ ਫਾਜ਼ਿਲਕਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਖੇਤੀਬਾੜੀ ਵਿਕਾਸ ਅਫਸਰ ਸ਼੍ਰੀਮਤੀ ਸ਼ਿਫਾਲੀ ਕੰਬੋਜ ਵੱਲੋਂ ਪਿੰਡ ਸੈਦੋ ਕੇ ਉੱਤੜ ਉਰਫ ਚਾਂਦਮਾਰੀ ਅਤੇ ਓਝਾਵਾਲੀ ਵਿਖੇ ਕੈਂਪ ਲਗਾਇਆ। ਇਸ ਦੇ ਨਾਲ ਹੀ ਇਸ ਪਿੰਡ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਬੱਚਿਆ ਨੂੰ ਸਹੁੰ ਵੀ ਚੁੱਕਵਾਈ ਗਈ। ਕੈਂਪ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਖੇਤਾ ਵਿੱਚ ਜਜਬ ਕਰਨ ਸਬੰਧੀ ਵੱਖ-ਵੱਖ ਤਰੀਕੇ/ਮਸ਼ੀਨਾ (ਹੈਪ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ) ਅਤੇ ਖੇਤਾ ਤੋ ਬਾਹਰ (ਬੇਲਰ/ਰੈਕ) ਪਰਾਲੀ ਦੀਆ ਗੱਠਾ ਬਣਾਉਣ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ ਅਤੇ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਜਮੀਨ ਦੀ ਉਪਜਾਊ ਸ਼ਕਤੀ ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ।

ਉਨ੍ਹਾਂ ਦੱਸਿਆ ਕਿ 10 ਕੁੰਇਟਲ ਪਰਾਲੀ ਸਾੜਨ ਨਾਲ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਇਟ੍ਰੋਜਨ, 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ ਅਤੇ 1.2 ਕਿਲੋ ਗੰਧਕ ਦਾ ਨੁਕਸਾਨ ਹੁੰਦਾ ਹੈ ਅਤੇ ਅਜੇਹੇ ਤੱਤ ਨਸਟ ਹੋਣ ਨਾਲ ਜਮੀਨ ਦੀ ਉਪਜਾਉ ਸਕਤੀ ਨੂੰ ਵੱਡੀ ਢਾਹ ਲੱਗਦੀ ਹੈ। ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande