ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ
ਸਮਾਣਾ, 18 ਸਤੰਬਰ (ਹਿ. ਸ.)। ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਕਰੀਬ 40 ਲੱਖ ਨਾ
ਜੌੜਾਮਾਜਰਾ


ਸਮਾਣਾ, 18 ਸਤੰਬਰ (ਹਿ. ਸ.)। ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਕਰੀਬ 40 ਲੱਖ ਨਾਲ ਬਣਨ ਵਾਲੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਅਤੇ ਮਗਨਰੇਗਾ ਭਵਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਕਰੀਬ ਚਾਰ ਹਜ਼ਾਰ ਵਰਗ ਫੁੱਟ ਵਿੱਚ ਬਣਨ ਵਾਲੀ ਇਸ ਨਵੀਂ ਇਮਾਰਤ ਵਿੱਚ ਸਾਰੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਅੱਜ ਸਮਾਣਾ ਵਿਖੇ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪੰਚਾਇਤ ਸੰਮਤੀ ਦਫ਼ਤਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਅਤੇ ਰੱਖਿਆ ਸੇਵਾਵਾਂ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande