ਨੇਪਾਲ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 225 ਤੱਕ ਪਹੁੰਚੀ, ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
ਕਾਠਮੰਡੂ, 1 ਅਕਤੂਬਰ (ਹਿੰ.ਸ.)। ਨੇਪਾਲ ਵਿੱਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਪਿਛਲੇ ਤਿੰਨ ਦਿਨਾਂ ਵਿੱਚ ਇਸ ਤਬਾਹੀ ਕਾਰਨ ਜਾਨਾਂ ਗੁਆਉਣ ਵਾਲਿਆਂ ਦੀ ਗਿਣਤੀ 225 ਤੱਕ ਪਹੁੰਚ ਗਈ ਹੈ। ਜਿਵੇਂ-ਜਿਵੇਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ
ਨੇਪਾਲ ਸਰਕਾਰ ਦੀ ਕੈਬਨਿਟ ਮੀਟਿੰਗ


ਕਾਠਮੰਡੂ, 1 ਅਕਤੂਬਰ (ਹਿੰ.ਸ.)। ਨੇਪਾਲ ਵਿੱਚ ਭਿਆਨਕ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਪਿਛਲੇ ਤਿੰਨ ਦਿਨਾਂ ਵਿੱਚ ਇਸ ਤਬਾਹੀ ਕਾਰਨ ਜਾਨਾਂ ਗੁਆਉਣ ਵਾਲਿਆਂ ਦੀ ਗਿਣਤੀ 225 ਤੱਕ ਪਹੁੰਚ ਗਈ ਹੈ। ਜਿਵੇਂ-ਜਿਵੇਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੰਪਰਕ ਸਥਾਪਤ ਹੋ ਰਿਹਾ ਹੈ, ਲਾਪਤਾ ਅਤੇ ਮ੍ਰਿਤਕਾਂ ਦੀ ਗਿਣਤੀ ਵੀ ਵਧ ਰਹੀ ਹੈ। ਗ੍ਰਹਿ ਮੰਤਰਾਲੇ ਮੁਤਾਬਕ ਸੈਂਕੜੇ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

ਇਸ ਦੌਰਾਨ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਅਮਰੀਕਾ ਤੋਂ ਪਰਤਦੇ ਹੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਸੋਮਵਾਰ ਦੇਰ ਸ਼ਾਮ ਹੋਈ ਕੈਬਨਿਟ ਮੀਟਿੰਗ ਵਿੱਚ ਦੇਸ਼ ਵਿੱਚ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਬੁਲਾਰੇ ਪ੍ਰਿਥਵੀ ਸੁਬਾ ਗੁਰੂਂਗ ਨੇ ਦੱਸਿਆ ਕਿ ਮੰਗਲਵਾਰ ਤੋਂ ਤਿੰਨ ਦਿਨਾਂ ਲਈ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਰਾਸ਼ਟਰੀ ਸੋਗ ਦੇ ਬਾਵਜੂਦ ਜਨਤਕ ਛੁੱਟੀ ਨਹੀਂ ਦਿੱਤੀ ਜਾਵੇਗੀ।

ਕੈਬਨਿਟ ਮੀਟਿੰਗ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਵੀ ਲਿਆ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੰਘੀ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਜ਼ਖਮੀਆਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ। ਨੇਪਾਲ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਆਫ਼ਤ ਫੰਡ ਲਈ ਸਹਾਇਤਾ ਦੀ ਅਪੀਲ ਕੀਤੀ ਹੈ। ਕੈਬਨਿਟ ਮੀਟਿੰਗ ਵਿੱਚ ਇਸ ਫੰਡ ਵਿੱਚ 1000 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਦੇਸ਼-ਵਿਦੇਸ਼ ਦੇ ਦਾਨੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਆਫ਼ਤ ਫੰਡ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਨੇਪਾਲ ਸਰਕਾਰ ਦੇ ਸਾਰੇ ਮੰਤਰੀਆਂ ਦੀ ਇੱਕ ਮਹੀਨੇ ਦੀ ਤਨਖਾਹ ਇਸ ਫੰਡ ਵਿੱਚ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande