ਮੋਦੀ ਦੀ ਅਗਵਾਈ 'ਚ ਅੱਜ ਨਵੇਂ ਰਿਕਾਰਡ ਕਾਇਮ ਕਰ ਰਿਹਾ ਖਾਦੀ ਉਦਯੋਗ : ਅਮਿਤ ਸ਼ਾਹ
ਨਵੀਂ ਦਿੱਲੀ, 5 ਅਕਤੂਬਰ (ਹਿੰ.ਸ.)। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਗਾਂਧੀ ਜਯੰਤੀ 'ਤੇ 'ਖਾਦੀ ਇੰਡੀਆ' ਦੀ 2 ਕਰੋੜ ਰੁਪਏ ਦੀ ਰਿਕਾਰਡ ਵਿਕਰੀ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਖਾਦੀ ਉਦਯੋਗ ਅੱਜ ਨਵੇਂ ਰਿਕਾਰਡ ਕਾਇਮ
ਅਮਿਤ ਸ਼ਾਹ


ਨਵੀਂ ਦਿੱਲੀ, 5 ਅਕਤੂਬਰ (ਹਿੰ.ਸ.)। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਗਾਂਧੀ ਜਯੰਤੀ 'ਤੇ 'ਖਾਦੀ ਇੰਡੀਆ' ਦੀ 2 ਕਰੋੜ ਰੁਪਏ ਦੀ ਰਿਕਾਰਡ ਵਿਕਰੀ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਖਾਦੀ ਉਦਯੋਗ ਅੱਜ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ।

ਕੇਂਦਰੀ ਮੰਤਰੀ ਸ਼ਾਹ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕਿਹਾ ਕਿ ਖਾਦੀ ਅਤੇ ਸਥਾਨਕ ਉਤਪਾਦਾਂ ਨੂੰ ਖਰੀਦਣ ਦੀ ਮੋਦੀ ਦੀ ਅਪੀਲ ਹੁਣ ਕ੍ਰਾਂਤੀ ਬਣ ਚੁੱਕੀ ਹੈ ਅਤੇ ਉਨ੍ਹਾਂ ਦੀ ਅਗਵਾਈ 'ਚ ਖਾਦੀ ਉਦਯੋਗ ਅੱਜ ਨਵੇਂ ਰਿਕਾਰਡ ਕਾਇਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਗਾਂਧੀ ਜਯੰਤੀ 'ਤੇ 'ਖਾਦੀ ਇੰਡੀਆ', ਕਨਾਟ ਪਲੇਸ, ਨਵੀਂ ਦਿੱਲੀ 2.01 ਕਰੋੜ ਰੁਪਏ ਦੀ ਰਿਕਾਰਡ ਵਿਕਰੀ ਸੱਚਮੁੱਚ ਹੀ ਖੁਸ਼ੀ ਦੀ ਗੱਲ ਹੈ। ਇਸ ਨਾਲ ਖਾਦੀ ਕਾਰੀਗਰਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਆਵੇਗਾ ਅਤੇ ਉਨ੍ਹਾਂ ਨੂੰ ਉਤਸ਼ਾਹ ਮਿਲੇਗਾ। ਮੈਂ ਇਸ ਲਈ ਖਾਦੀ ਦੇ ਸਾਰੇ ਉਤਪਾਦਕਾਂ ਨੂੰ ਵਧਾਈ ਦਿੰਦਾ ਹਾਂ। ਲੋਕਾਂ ਵਿੱਚ ਸਵਦੇਸ਼ੀ ਉਤਪਾਦਾਂ ਪ੍ਰਤੀ ਲਗਾਤਾਰ ਵੱਧ ਰਿਹਾ ਆਕਰਸ਼ਣ ਸਵੈ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande