ਲਖਨਊ ਵਿੱਚ ਸਮਾਜ ਵਿਰੋਧੀ ਅਨਸਰਾਂ ਨੇ ਅੰਬੇਡਕਰ ਦਾ ਬੁੱਤ ਤੋੜਿਆ
ਲਖਨਊ, 5 ਅਕਤੂਬਰ (ਹਿੰ.ਸ.)। ਕਾਕੋਰੀ ਥਾਣਾ ਖੇਤਰ ਵਿੱਚ ਬਣਿਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਸ਼ਨੀਵਾਰ ਸਵੇਰੇ ਟੁੱਟਿਆ ਮਿਲਿਆ। ਇਸ ਘਟਨਾ ਕਾਰਨ ਲੋਕਾਂ ਵਿੱਚ ਰੋਸ ਹੈ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਕਾਕੋਰੀ ਦੇ ਪਿੰਡ ਭਲੀਆ ਦ
ਕਾਕੋਰੀ ਥਾਣੇ ਦੀ ਫੋਟੋ


ਲਖਨਊ, 5 ਅਕਤੂਬਰ (ਹਿੰ.ਸ.)। ਕਾਕੋਰੀ ਥਾਣਾ ਖੇਤਰ ਵਿੱਚ ਬਣਿਆ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਸ਼ਨੀਵਾਰ ਸਵੇਰੇ ਟੁੱਟਿਆ ਮਿਲਿਆ। ਇਸ ਘਟਨਾ ਕਾਰਨ ਲੋਕਾਂ ਵਿੱਚ ਰੋਸ ਹੈ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਕਾਕੋਰੀ ਦੇ ਪਿੰਡ ਭਲੀਆ ਦੇ ਰਹਿਣ ਵਾਲੇ ਦੇਵੇਂਦਰ ਨੇ ਇਸ ਘਟਨਾ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਬਣੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਸਮਾਜ ਵਿਰੋਧੀ ਅਨਸਰਾਂ ਨੇ ਨੁਕਸਾਨ ਪਹੁੰਚਾਇਆ ਹੈ। ਆਪਣੇ ਨਾਲ ਬੁੱਤ ਦੇ ਹੱਥ ਵਿੱਚ ਸੰਵਿਧਾਨ ਦੀ ਕਿਤਾਬ ਲੈ ਗਏ। ਇਸ ਘਟਨਾ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਪੁਇਸ ਪ੍ਰਸ਼ਾਸਨ ਤੋਂ ਬੁੱਤ ਦੀ ਭੰਨਤੋੜ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande