68ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅਤੇ ਲੜਕੀਆਂ ਅੰਡਰ-19 ਦੇ ਮੁਕਾਬਲਿਆਂ ਦਾ ਸ਼ਾਨਦਾਰ ਉਦਘਾਟਨ ਹੋਇਆ
ਪਟਿਆਲਾ, 20 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਧੀਨ ਕਮਲ ਕਿਸ਼ੋਰ ਯਾਦਵ ਆਈ ਏ ਐੱਸ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਪ੍ਰੇਰਨਾ ਸਦਕਾ 68ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅਤੇ ਲੜਕੀਆਂ ਅੰਡਰ-19 ਦ
Patiaa


ਪਟਿਆਲਾ, 20 ਨਵੰਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਧੀਨ ਕਮਲ ਕਿਸ਼ੋਰ ਯਾਦਵ ਆਈ ਏ ਐੱਸ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਪ੍ਰੇਰਨਾ ਸਦਕਾ 68ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅਤੇ ਲੜਕੀਆਂ ਅੰਡਰ-19 ਦੇ ਮੁਕਾਬਲਿਆਂ ਦਾ ਉਦਘਾਟਨ ਪਰਮਜੀਤ ਸਿੰਘ ਪੀਸੀਐੱਸ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਪੰਜਾਬ ਨੇ ਪੋਲੋ ਗਰਾਊਂਡ ਪਟਿਆਲਾ ਵਿਖੇ ਕੀਤਾ।

ਇਸ ਮੌਕੇ ਉਹਨਾਂ ਨੇ ਬਾਹਰੀ ਰਾਜਾਂ ਤੋਂ ਆਏ ਬਾਸਕਟਬਾਲ ਖਿਡਾਰੀਆਂ ਅਤੇ ਉਹਨਾਂ ਨਾਲ ਆਏ ਕੋਚਿੰਗ ਸਟਾਫ ਦਾ ਜੀ ਆਇਆ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰੇਰਨਾ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਦਿਆਂ ਖਿਡਾਰੀਆਂ ਨੂੰ ਚੰਗੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਖੇਡਾਂ ਖੇਡਦੇ ਹੋਏ ਖੇਡ ਭਾਵਨਾ ਨਾਲ ਵਿਦਿਆਰਥੀਆਂ ਅੰਦਰ ਅਨੁਸ਼ਾਸਨ ਪੈਦਾ ਹੁੰਦਾ ਹੈ। ਇਸ ਨਾਲ ਸਰੀਰ ਵੀ ਸਿਹਤਮੰਦ ਰਹਿੰਦਾ ਹੈ ਅਤੇ ਇਹ ਬੱਚਿਆਂ ਦੀ ਊਰਜਾ ਨੂੰ ਸਿਰਜਣਾਤਮਕਤਾ ਵਿੱਚ ਬਦਲਣ ਦਾ ਯੋਗ ਢੰਗ ਹੈ। ਉਹਨਾਂ ਸਮੂਹ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਟੂਰਨਾਮੈਂਟ ਖੇਡਣ ਲਈ ਕਿਹਾ। ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ, ਜ਼ਿਲ੍ਹਾ ਸਪੋਰਟ ਕੁਆਰਡੀਨੇਟਰ ਦਲਜੀਤ ਸਿੰਘ ਅਤੇ ਪੂਰੀ ਪਟਿਆਲਾ ਟੀਮ ਦੀ ਚੰਗੇ ਪ੍ਰਬੰਧਾਂ ਲਈ ਸਰਾਹਨਾ ਵੀ ਕੀਤੀ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਕੌਮਾਂਤਰੀ ਕਬੱਡੀ ਖਿਡਾਰੀ ਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਦੇ ਖੇਤਰ ’ਚ ਕ੍ਰਾਂਤੀਕਾਰੀ ਸੁਧਾਰ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ। ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਲਈ ਸੂਬਾ ਸਰਕਾਰ ਨੇ ਸਾਜ਼ਗਾਰ ਮਾਹੌਲ ਪ੍ਰਦਾਨ ਕੀਤਾ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਕਿਹਾ ਕਿ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਟੂਰਨਾਮੈਂਟ ਦੇ ਆਯੋਜਨ ਵਿੱਚ ਵੱਖ-ਵੱਖ ਡਿਊਟੀ ਨਿਭਾ ਰਹੇ ਪ੍ਰਿੰਸੀਪਲ, ਮੁੱਖ ਅਧਿਆਪਕ, ਖੇਡ ਅਧਿਆਪਕ ਅਤੇ ਸਹਿਯੋਗੀ ਸਟਾਫ ਤਨਦੇਹੀ ਨਾਲ ਯਤਨ ਕਰ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਬਾਹਰ ਤੋਂ ਆਏ ਖਿਡਾਰੀਆਂ ਅਤੇ ਹੋਰ ਸਟਾਫ ਦੇ ਲਈ ਹਰੇਕ ਸਹੂਲਤ ਜਿਵੇਂ ਕਿ ਰਹਿਣ ਦਾ ਪ੍ਰਬੰਧ, ਖਾਣੇ, ਮੈਡੀਕਲ ਸਹੂਲਤਾਂ, ਆਦਿ ਦਾ ਵੀ ਉਚਿਤ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਵੱਖ-ਵੱਖ ਰਾਜਾਂ ਤੋਂ ਆਏ ਵਿਦਿਆਰਥੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਖਿਡਾਰੀਆਂ ਵੱਲੋਂ ਪੰਜਾਬ ਦੇ ਖਿਡਾਰੀ ਨੇ ਖੇਡ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਣ ਅਤੇ ਜ਼ਿੰਦਗੀ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁੱਕੀ।

ਇਸਦੇ ਨਾਲ ਹੀ ਵਿਧਾਇਕ ਗੁਰਲਾਲ ਸਿੰਘ ਘਨੌਰ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਭਾ, ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਪਲਾਨਿੰਗ ਬੋਰਡ ਪਟਿਆਲਾ, ਸੁਰਿੰਦਰ ਪਾਲ ਸ਼ਰਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਾਭਾ, ਰੂਪਾ ਸੈਣੀ ਅਰਜੁਨ ਐਵਾਰਡੀ ਨੇ ਵੀ ਉਦਘਾਟਨ ਸਮਾਰੋਹ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਹਿੰਦੂਸਥਾਨ ਸਮਾਚਾਰ / ਪ੍ਰੀਤਮ ਸਿੰਘ ਮਿੱਠਾ


 rajesh pande