ਐਸ.ਏ.ਐਸ ਨਗਰ, 21 ਨਵੰਬਰ (ਹਿੰ. ਸ.)।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਬਲੱਡ ਬੈਂਕ, ਪੀ.ਜੀ.ਆਈ., ਚੰਡੀਗੜ੍ਹ ਦੀ ਟੀਮ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ 27 ਨਵੰਬਰ 2024 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਖੇ ਸਵੈ-ਇਛੱਕ ਖੂਨਦਾਨ ਕੈਂਪ ਅਤੇ ਅੰਗਦਾਨ ਕੈਂਪ ਅਯੋਜਿਤ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਡਾ. ਅੰਕਿਤਾ ਕਾਂਸਲ, ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਅਪੀਲ ਕੀਤੀ ਗਈ ਕਿ ਖੂਨਦਾਨ ਕਰਨ ਸਬੰਧੀ ਵੱਧ ਚੱੜ੍ਹ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ ਜਾਵੇ ਅਤੇ ਅੰਗਦਾਨ ਦੀ ਮਹੱਤਤਾ ਨੂੰ ਦੇਖਦੇ ਹੋਏ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਖੂਨਦਾਨ ਅਤੇ ਅੰਗਦਾਨ ਦੀ ਸੇਵਾ ਮਾਨਵਤਾ ਦੀ ਭਲਾਈ ਲਈ ਬਹੁਤ ਵੱਡਾ ਮਹਾਂਦਾਨ ਅਤੇ ਉਤਮ ਦਾਨ ਹੈ, ਜਿਸ ਨਾਲ ਬਹੁਤ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ ਅਤੇ ਲੋੜਵੰਦਾਂ ਦੀ ਚੰਗਾ ਜੀਵਨ ਬਤੀਤ ਕਰਨ ਲਈ ਮੱਦਦ ਕੀਤੀ ਜਾ ਸਕਦੀ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਅਤੇ ਅੰਗ ਕੇਵਲ ਦਾਨ ਕਰਨ ਨਾਲ ਹੀ ਇੱਕਤਰ ਕੀਤੇ ਜਾ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ