ਸੀਤਾਰਮਨ ਨੇ ਸਿਹਤ ਅਤੇ ਸਿੱਖਿਆ ਖੇਤਰਾਂ ਦੇ ਪ੍ਰਤੀਨਿਧਾਂ ਨਾਲ ਕੀਤੀ ਛੇਵੀਂ ਪ੍ਰੀ-ਬਜਟ ਮੀਟਿੰਗ 
ਨਵੀਂ ਦਿੱਲੀ, 30 ਦਸੰਬਰ (ਹਿੰ.ਸ.)। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਰਾਜਧਾਨੀ ਨਵੀਂ ਦਿੱਲੀ ਵਿੱਚ ਸਿਹਤ ਅਤੇ ਸਿੱਖਿਆ ਖੇਤਰਾਂ ਦੇ ਮਾਹਿਰਾਂ ਅਤੇ ਨੁਮਾਇੰਦਿਆਂ ਨਾਲ ਛੇਵੀਂ ਪ੍ਰੀ-ਬਜਟ ਸਲਾਹ-ਮਸ਼ਵਰਾ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਹਤ ਅਤੇ ਸਿੱਖਿਆ ਖੇਤ
ਸਿਹਤ ਤੇ ਸਿੱਖਿਆ ਮਾਹਿਰਾਂ ਨਾਲ ਪ੍ਰੀ-ਬਜਟ ਮੀਟਿੰਗ ਕਰਦੇ ਹੋਏ ਵਿੱਤ ਮੰਤਰੀ ਤੇ ਹੋਰ


ਨਵੀਂ ਦਿੱਲੀ, 30 ਦਸੰਬਰ (ਹਿੰ.ਸ.)। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਰਾਜਧਾਨੀ ਨਵੀਂ ਦਿੱਲੀ ਵਿੱਚ ਸਿਹਤ ਅਤੇ ਸਿੱਖਿਆ ਖੇਤਰਾਂ ਦੇ ਮਾਹਿਰਾਂ ਅਤੇ ਨੁਮਾਇੰਦਿਆਂ ਨਾਲ ਛੇਵੀਂ ਪ੍ਰੀ-ਬਜਟ ਸਲਾਹ-ਮਸ਼ਵਰਾ ਮੀਟਿੰਗ ਕੀਤੀ। ਮੀਟਿੰਗ ਵਿੱਚ ਸਿਹਤ ਅਤੇ ਸਿੱਖਿਆ ਖੇਤਰਾਂ ਦੇ ਪ੍ਰਤੀਨਿਧਾਂ ਨੇ ਕੇਂਦਰੀ ਬਜਟ 2025-26 ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਸੀਤਾਰਮਨ ਨੂੰ ਕਈ ਸੁਝਾਅ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀਤਾਰਮਨ ਨੇ ਸਿਹਤ ਅਤੇ ਸਿੱਖਿਆ ਖੇਤਰਾਂ ਦੇ ਮਾਹਿਰਾਂ ਅਤੇ ਨੁਮਾਇੰਦਿਆਂ ਤੋਂ ਸੁਝਾਅ ਲਏ। ਮੀਟਿੰਗ ’ਚ ਵਿੱਤ ਸਕੱਤਰ, ਨਿਵੇਸ਼ ਅਤੇ ਜਨਤਕ ਸੰਪੱਤੀ ਪ੍ਰਬੰਧਨ (ਦੀਪਮ) ਵਿਭਾਗ ਦੇ ਸਕੱਤਰ, ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਅਤੇ ਸਾਖਰਤਾ ਵਿਭਾਗ ਅਤੇ ਸਿਹਤ ਖੋਜ ਵਿਭਾਗ ਦੇ ਸਕੱਤਰ ਸਮੇਤ ਦੇਸ਼ ਦੇ ਮੁੱਖ ਆਰਥਿਕ ਸਲਾਹਕਾਰ ਵੀ ਮੌਜੂਦ ਰਹੇ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ, 2025 ਨੂੰ ਸੰਸਦ ਵਿੱਚ ਆਉਣ ਵਾਲੇ ਵਿੱਤੀ ਸਾਲ 2025-26 ਲਈ ਕੇਂਦਰੀ ਬਜਟ ਪੇਸ਼ ਕਰਨਗੇ। ਪ੍ਰੀ-ਬਜਟ ਸਲਾਹ-ਮਸ਼ਵਰੇ ਦੀ ਮੀਟਿੰਗ ਕੇਂਦਰੀ ਬਜਟ ਨੂੰ ਰੂਪ ਦੇਣ ਲਈ ਇੱਕ ਜ਼ਰੂਰੀ ਕਦਮ ਹੈ, ਜੋ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ। ਇਨ੍ਹਾਂ ਮੀਟਿੰਗਾਂ ਵਿੱਚ ਪ੍ਰਾਪਤ ਹੋਏ ਸੁਝਾਅ ਵਿਭਿੰਨ ਹਿੱਸੇਦਾਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਕਰਦੇ ਹਨ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande