ਵਿੱਤ ਮੰਤਰੀ ਨੇ ਕਿਹਾ - ਤੀਜੀ ਸਭ ਤੋਂ ਵੱਡੀ ਗਲੋਬਲ ਅਰਥਵਿਵਸਥਾ ਬਣਨ ਦੇ ਰਾਹ 'ਤੇ ਭਾਰਤ
ਨਵੀਂ ਦਿੱਲੀ, 27 ਫਰਵਰੀ (ਹਿ.ਸ.)। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤੀ ਉਦਯੋ
031


031


ਨਵੀਂ ਦਿੱਲੀ, 27 ਫਰਵਰੀ (ਹਿ.ਸ.)। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤੀ ਉਦਯੋਗਾਂ ਨੂੰ 2047 ਤੱਕ 'ਵਿਕਸਿਤ ਭਾਰਤ' ਦੇ ਟੀਚੇ ਨਾਲ ਆਪਣੇ ਆਪ ਨੂੰ ਜੋੜਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ, ਹੁਣ ਤੀਸਰੀ ਸਭ ਤੋਂ ਵੱਡੀ ਵਿਸ਼ਵ ਅਰਥਵਿਵਸਥਾ ਬਣਨ ਦੇ ਰਾਹ 'ਤੇ ਹੈ।

ਵਿੱਤ ਮੰਤਰੀ ਨੇ ਮੰਗਲਵਾਰ ਨੂੰ ਇੱਥੇ ਉਦਯੋਗ ਸੰਗਠਨ ਫੈਡਰੇਸ਼ਨ ਆਫ ਇੰਡੀਅਨ ਚੈਂਬਰਸ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੁਆਰਾ ਆਯੋਜਿਤ 'ਵਿਕਸਿਤ ਭਾਰਤ@2047: ਵਿਕਸਤ ਭਾਰਤ ਅਤੇ ਉਦਯੋਗ' ਵਿਸ਼ੇ 'ਤੇ ਇੱਕ ਸੈਸ਼ਨ ਨੂੰ ਸੰਬੋਧਨ ਕਰਦਿਆਂ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਉਦਯੋਗ ਨੂੰ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਤੀਜੇ ਕਾਰਜਕਾਲ ਵਿੱਚ ਵੀ ਸੁਧਾਰ ਜਾਰੀ ਰਹਿਣਗੇ।

ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ 2047 ਤੱਕ ਵਿਕਸਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਉਦਯੋਗ ਦੀ ਭੂਮਿਕਾ ਅਹਿਮ ਹੈ। ਸੀਤਾਰਮਨ ਨੇ ਕਿਹਾ ਕਿ ਤੁਸੀਂ ਆਜ਼ਾਦੀ ਸੰਘਰਸ਼ ਦੌਰਾਨ ਭਾਰਤ ਦੇ ਨਾਲ ਸੀ, ਤੁਸੀਂ ਬਸਤੀਵਾਦੀ ਦਬਾਅ ਦੇ ਬਾਵਜੂਦ ਉਦਯੋਗ ਅਤੇ ਸਮਰੱਥਾ ਦਾ ਨਿਰਮਾਣ ਕੀਤਾ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਵਿਕਸਤ ਭਾਰਤ ਦੇ ਟੀਚੇ ਦੇ ਨਾਲ-ਨਾਲ ਆਰਥਿਕ ਆਜ਼ਾਦੀ ਵੀ ਹਾਸਿਲ ਕਰੀਏ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਇੰਡਸਟਰੀ ਇਸ 'ਚ ਆਪਣੀ ਭੂਮਿਕਾ ਨਿਭਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਦੀ ਲੌਜਿਸਟਿਕਸ ਸਮਰੱਥਾ ਕਾਫੀ ਹੱਦ ਤੱਕ ਅਣਵਰਤੀ ਹੈ। ਲੌਜਿਸਟਿਕਸ ਸੈਕਟਰ ਵਿੱਚ ਹੋਰ ਵਿਕਾਸ ਦੀਆਂ ਅਪਾਰ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਦੇਸ਼ ਡਿਜੀਟਲ ਬੁਨਿਆਦੀ ਢਾਂਚੇ ਤੋਂ ਬਿਨਾਂ ਉਸ ਰਫ਼ਤਾਰ ਨਾਲ ਅੱਗੇ ਨਹੀਂ ਵਧ ਸਕਦਾ, ਜਿਸ ਗਤੀ ਨਾਲ ਉਹ ਆਪਣੇ ਨਾਗਰਿਕਾਂ ਲਈ ਵਿਕਾਸ ਦੇ ਟੀਚਿਆਂ ਨੂੰ ਪ੍ਰਾਪਤ ਕਰਨਾ ਚਾਹੁੰਦਾ ਹੈ। ਸੀਤਾਰਮਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਭਾਰਤ ਨੇ ਦਿਖਾਇਆ ਹੈ ਕਿ ਕਿਵੇਂ ਜ਼ਮੀਨੀ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚੇ ਦੇ ਨਿਰਮਾਣ ’ਚ ਨਿਵੇਸ਼ ਕਰਨ ਅਤੇ ਇਸ ਨੂੰ ਵਧਾਉਣ ਲਈ 'ਇੰਡੀਆ ਸਟੈਕ' ਬਣਾਇਆ ਹੈ।

ਸੀਤਾਰਮਨ ਨੇ ਕਿਹਾ ਕਿ ਜੀ-20 ਸੰਮੇਲਨ ਦੌਰਾਨ ਕਈ ਦੇਸ਼ਾਂ ਨੇ ਡਿਜੀਟਲ ਪਬਲਿਕ ਇਨਫਰਾਸਟਰੱਕਚਰ (ਡੀਪੀਆਈ) ਦੇ ਮਾਮਲੇ ਵਿੱਚ ਭਾਰਤ ਦੀ ਤਾਰੀਫ਼ ਕੀਤੀ ਹੈ। ਉਹ ਅਜਿਹੇ ਤਜ਼ਰਬਿਆਂ ਨੂੰ ਆਪਣੇ ਦੇਸ਼ਾਂ ਵਿੱਚ ਦੁਹਰਾਉਣਾ ਚਾਹੁੰਦੇ ਹਨ ਕਿਉਂਕਿ ਉਹ ਡਿਜੀਟਲ ਬੁਨਿਆਦੀ ਢਾਂਚੇ ਦੇ ਗੁਣ ਦੇਖਦੇ ਹਨ। ਉਨ੍ਹਾਂ ਨੂੰ ਵਿਕਾਸ ਦੇ ਟੀਚਿਆਂ ਨੂੰ ਤੇਜ਼ ਕਰਨ ਅਤੇ ਵਧਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਮੀਨ, ਲੇਬਰ, ਪੂੰਜੀ ਅਤੇ ਉੱਦਮ ਵਰਗੇ ਉਤਪਾਦਨ ਦੇ ਰਵਾਇਤੀ ਕਾਰਕਾਂ ਦੇ ਨਾਲ-ਨਾਲ ਡਿਜੀਟਲ ਬੁਨਿਆਦੀ ਢਾਂਚੇ ਨੂੰ ਇੱਕ ਮਹੱਤਵਪੂਰਨ ਕਾਰਕ ਵਜੋਂ ਰੱਖਣ ਦੇ ਯਤਨ ਕੀਤੇ ਜਾਣਗੇ। ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪਿਛਲੇ 10 ਸਾਲਾਂ ਦੌਰਾਨ ਕਈ ਆਰਥਿਕ ਸੁਧਾਰ ਕੀਤੇ ਹਨ। ਇਹ ਰੁਝਾਨ ਅੱਗੇ ਵੀ ਜਾਰੀ ਰਹੇਗਾ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande