ਰੂਸੀ ਫੌਜ 'ਚ ਭਰਤੀ ਹੋਏ ਨੇਪਾਲੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਕੀਤੇ ਜਾ ਰਹੇ ਯਤਨ : ਐੱਨ.ਪੀ. ਸਾਉਦ
ਨੇਪਾਲ, 28 ਫਰਵਰੀ (ਹਿ. ਸ.)। ਰੂਸੀ ਫੌਜ 'ਚ ਗੈਰ-ਕਾਨੂੰਨੀ ਤੌਰ 'ਤੇ ਭਰਤੀ ਹੋਏ ਇਕ ਹਜ਼ਾਰ ਤੋਂ ਵੱਧ ਨੇਪਾਲੀ ਨਾਗਰਿਕਾਂ
28


ਨੇਪਾਲ, 28 ਫਰਵਰੀ (ਹਿ. ਸ.)। ਰੂਸੀ ਫੌਜ 'ਚ ਗੈਰ-ਕਾਨੂੰਨੀ ਤੌਰ 'ਤੇ ਭਰਤੀ ਹੋਏ ਇਕ ਹਜ਼ਾਰ ਤੋਂ ਵੱਧ ਨੇਪਾਲੀ ਨਾਗਰਿਕਾਂ ਦੇ ਪਰਿਵਾਰਾਂ ਨੇ ਵਿਦੇਸ਼ ਮੰਤਰੀ ਐੱਨ. ਪੀ. ਸਾਊਦ ਨਾਲ ਮੁਲਾਕਾਤ ਕਰਕੇ ਆਪਣੇ ਲੋਕਾਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ ਹੈ। ਇਸ ਦੌਰਾਨ ਨੇਪਾਲ ਦੇ ਵਿਦੇਸ਼ ਮੰਤਰੀ ਸਾਊਦ ਨੇ ਕਿਹਾ ਕਿ ਨੇਪਾਲੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਸਰਕਾਰ ਵੱਲੋਂ ਕੂਟਨੀਤਕ ਯਤਨ ਕੀਤੇ ਜਾ ਰਹੇ ਹਨ।

ਵਿਦੇਸ਼ ਮੰਤਰਾਲੇ ’ਚ ਹੋਈ ਇਸ ਬੈਠਕ 'ਚ ਇਨ੍ਹਾਂ ਲੋਕਾਂ ਨੇ ਦੱਸਿਆ ਕਿ ਕਈ ਅਜਿਹੇ ਲੋਕ ਹਨ ਜਿਨ੍ਹਾਂ ਦਾ ਇਕ-ਦੋ ਮਹੀਨਿਆਂ ਤੋਂ ਆਪਣੇ ਘਰਾਂ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ। ਅਜਿਹੇ ਹੀ ਕੁਝ ਪਰਿਵਾਰਕ ਮੈਂਬਰਾਂ ਨੇ ਵਿਦੇਸ਼ ਮੰਤਰੀ ਨੂੰ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਇਸ ਸਮੇਂ ਯੂਕ੍ਰੇਨ ਦੀ ਫੌਜ ਦੀ ਹਿਰਾਸਤ ਵਿੱਚ ਹਨ ਜਾਂ ਯੂਕ੍ਰੇਨ ਦੀ ਕਿਸੇ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਸਰਕਾਰ ਵੱਲੋਂ ਉਨ੍ਹਾਂ ਦੀ ਵਾਪਸੀ ਲਈ ਕੋਈ ਵਿਸ਼ੇਸ਼ ਉਪਰਾਲੇ ਨਾ ਕਰਨ ’ਤੇ ਵੀ ਇਤਰਾਜ਼ ਪ੍ਰਗਟਾਇਆ ਹੈ।

ਵਿਦੇਸ਼ ਮੰਤਰੀ ਸਾਊਦ ਨੇ ਕਿਹਾ ਕਿ ਰੂਸ ਅਤੇ ਯੂਕ੍ਰੇਨ ਵਿੱਚ ਨੇਪਾਲੀ ਦੂਤਾਵਾਸ ਉਥੋਂ ਦੀਆਂ ਸਰਕਾਰਾਂ ਅਤੇ ਫੌਜ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਆਪਣੀ ਹਾਲੀਆ ਦਿੱਲੀ ਫੇਰੀ ਦੌਰਾਨ ਉਨ੍ਹਾਂ ਨੇ ਯੂਕ੍ਰੇਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਇਹ ਮੁੱਦਾ ਉਠਾਇਆ ਸੀ।

ਵਿਦੇਸ਼ ਮੰਤਰੀ ਨੇ ਕਿਹਾ ਕਿ ਨੇਪਾਲ ਤੋਂ ਭਾਰਤ ਅਤੇ ਬ੍ਰਿਟੇਨ ਤੋਂ ਇਲਾਵਾ ਕਿਸੇ ਵੀ ਦੇਸ਼ ਦੀ ਫੌਜ ’ਚ ਸ਼ਾਮਲ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਸਾਡੇ ਨੌਜਵਾਨ ਰੂਸੀ ਫੌਜ ਵਿਚ ਭਰਤੀ ਹੋ ਗਏ ਹਨ। ਉਨ੍ਹਾਂ ਨੇ ਇਸ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਕਿਹਾ ਕਿ ਇਹ ਗੈਰ-ਕਾਨੂੰਨੀ ਹੋਣ ਦੇ ਬਾਵਜੂਦ ਨੇਪਾਲ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਜੇਕਰ ਸਾਡੇ ਨਾਗਰਿਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਹੋਵੇ ਤਾਂ ਉਹ ਸੁਰੱਖਿਅਤ ਘਰ ਪਰਤਣ। ਸਰਕਾਰ ਵੱਖ-ਵੱਖ ਤਰੀਕਿਆਂ ਨਾਲ ਰੂਸ ਅਤੇ ਯੂਕ੍ਰੇਨ 'ਤੇ ਦਬਾਅ ਪਾ ਕੇ ਆਪਣੇ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande