ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਹਲਕੇ ਤੋਂ 6ਵੀਂ ਬੱਸ ਨੂੰ ਕੌਂਸਲਰ ਸਰਬਜੀਤ ਸਮਾਣਾ ਨੇ ਵਿਖਾਈ ਝੰਡੀ
ਮੁਹਾਲੀ, 28 ਫਰਵਰੀ (ਹਿ. ਸ.)। ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਤਾ ਚਿੰਤਪੁਰਨੀ
ਮੁਹਾਲੀ


ਮੁਹਾਲੀ, 28 ਫਰਵਰੀ (ਹਿ. ਸ.)। ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਹਲਕਾ ਮੁਹਾਲੀ ਦੇ ਸ਼ਰਧਾਲੂਆਂ ਦੇ ਜਥੇ ਵਾਲੀ ਛੇਵੀਂ ਬੱਸ ਅੱਜ ਗੁਰਦੁਆਰਾ ਸਿੰਘ ਸਭਾ ਫੇਜ਼- 11 ਤੋਂ ਰਵਾਨਾ ਕੀਤੀ ਗਈ ਜਿਸਨੂੰ ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਨੂੰ ਸਫਰ ਦੇ ਲਈ ਲੋੜੀਂਦੇ ਸਾਮਾਨ ਦੀਆਂ ਕਿੱਟਾਂ ਵੀ ਸਪੁਰਦ ਕੀਤੀਆਂ ਗਈਆਂ।

ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਅਤੇ ਵਿਸ਼ੇਸ਼ ਕਰਕੇ ਸੀਨੀਅਰ ਸਿਟੀਜਨ ਦੀ ਸੁਵਿਧਾ ਅਤੇ ਤੀਰਥ ਯਾਤਰਾ ਤੇ ਜਾਣ ਦੀ ਇੱਛਾ ਦੇ ਚਲਦਿਆਂ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਸ਼ਰਧਾਲੂਆਂ ਨੂੰ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ


 rajesh pande