ਮੁਹਾਲੀ: ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
ਮੁਹਾਲੀ, 28 ਫਰਵਰੀ (ਹਿ. ਸ.)। ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ. ਐਸ. ਆਈ. ਜਨਕ ਰਾਜ ਵੱਲੋਂ ਕੰਨਿਆ ਸੀਨੀਅਰ ਸੈਕੰਡ
ਮੁਹਾਲੀ


ਮੁਹਾਲੀ, 28 ਫਰਵਰੀ (ਹਿ. ਸ.)। ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ. ਐਸ. ਆਈ. ਜਨਕ ਰਾਜ ਵੱਲੋਂ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਅਧਿਆਪਕਾਂ ਅਤੇ ਬੱਚਿਆਂ ਨਾਲ ਸੈਮੀਨਾਰ ਕੀਤਾ ਗਿਆ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ।

ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ. ਐਸ. ਆਈ. ਜਨਕ ਰਾਜ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਹਾਜਿਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਧਿਆਨ ਨਾਲ ਡ੍ਰਾਈਵਿੰਗ ਕਰਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਕਿਸੇ ਅਣਪਛਾਤੇ ਵਾਹਨ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ।

ਇਸਦੇ ਨਾਲ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਕਰਨ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਲੇਨ ਡਰਾਇਵਿੰਗ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ।

ਸੈਮੀਨਾਰ ਦੌਰਾਨ ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਮੌਡੀਫਾਈ ਨਾ ਕਰਵਾਉਣ ਦੀ ਅਪੀਲ ਕੀਤੀ ਗਈ। ਇਸਦੇ ਨਾਲ ਹੀ ਪੁਲੀਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ


 rajesh pande