ਸ਼ੇਅਰ ਬਾਜ਼ਾਰ 'ਚ ਉਤਰਾਅ-ਚੜ੍ਹਾਅ, ਸੈਂਸੈਕਸ 186 ਅੰਕ ਡਿੱਗਿਆ
ਨਵੀਂ ਦਿੱਲੀ, 28 ਫਰਵਰੀ (ਹਿ.ਸ.)। ਹਫਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਸੁਸਤ ਰਹੀ
21


ਨਵੀਂ ਦਿੱਲੀ, 28 ਫਰਵਰੀ (ਹਿ.ਸ.)। ਹਫਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਸੁਸਤ ਰਹੀ। ਕਾਰੋਬਾਰ ਦੀ ਸ਼ੁਰੂਆਤ 'ਚ ਦੋਵੇਂ ਪ੍ਰਮੁੱਖ ਸੂਚਕਾਂਕ ਸੈਂਸੈਕਸ ਅਤੇ ਨਿਫਟੀ 'ਚ ਉਤਰਾਅ-ਚੜ੍ਹਾਅ ਦੀ ਸਥਿਤੀ ਬਣੀ। ਫਿਲਹਾਲ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ ਸੈਂਸੈਕਸ 186.51 ਅੰਕ ਜਾਂ 0.26 ਫੀਸਦੀ ਗਿਰਾਵਟ ਨਾਲ 72,908.71 'ਤੇ ਟ੍ਰੈਂਡ ਕਰ ਰਿਹਾ ਹੈ। ਉੱਥੇ ਹੀ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਨਿਫਟੀ 78.20 ਅੰਕ ਜਾਂ 0.35 ਫੀਸਦੀ ਮਜ਼ਬੂਤੀ ਨਾਲ 22,120.15 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਇਸ ਦੌਰਾਨ ਸੈਂਸੈਕਸ ਦੇ 30 ਸਟਾਕਾਂ 'ਚੋਂ 19 ਸ਼ੇਅਰਾਂ 'ਚ ਵਾਧਾ ਦੇਖਿਆ ਗਿਆ, ਜਦਕਿ 11 ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ। ਪੇਟੀਐੱਮ ਦੇ ਸ਼ੇਅਰਾਂ 'ਚ 2.68 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ ਦੀਆਂ ਪ੍ਰਮੁੱਖ ਕੰਪਨੀਆਂ 'ਚ ਭਾਰਤੀ ਏਅਰਟੈੱਲ, ਟਾਟਾ ਮੋਟਰਜ਼, ਸਟੇਟ ਬੈਂਕ ਆਫ ਇੰਡੀਆ, ਟਾਟਾ ਸਟੀਲ, ਰਿਲਾਇੰਸ ਇੰਡਸਟਰੀਜ਼ ਲਿਮਟਿਡ ਅਤੇ ਕੋਟਕ ਮਹਿੰਦਰਾ ਬੈਂਕ ਦੇ ਸ਼ੇਅਰ ਵਧੇ। ਇਸ ਦੇ ਨਾਲ ਹੀ ਏਸ਼ੀਅਨ ਪੇਂਟਸ, ਅਲਟਰਾਟੈੱਕ ਸੀਮੈਂਟ, ਵਿਪਰੋ ਅਤੇ ਲਾਰਸਨ ਦੇ ਸ਼ੇਅਰ ਘਾਟੇ 'ਚ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਹਫਤੇ ਦੇ ਦੂਜੇ ਕਾਰੋਬਾਰੀ ਦਿਨ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਦੇ ਦੋਵੇਂ ਪ੍ਰਮੁੱਖ ਸੂਚਕਾਂਕ ਹਰੇ ਨਿਸ਼ਾਨ 'ਤੇ ਬੰਦ ਹੋਏ। ਸੈਂਸੈਕਸ 305.09 ਅੰਕ ਜਾਂ 0.42 ਫੀਸਦੀ ਮਜ਼ਬੂਤੀ ਨਾਲ 73,095.22 'ਤੇ ਅਤੇ ਨਿਫਟੀ 76.30 ਯਾਨੀ 0.34 ਫੀਸਦੀ ਮਜ਼ਬੂਤੀ ਨਾਲ 22,198.35 ਦੇ ਪੱਧਰ 'ਤੇ ਬੰਦ ਹੋਇਆ ਸੀ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande