ਪੰਜਾਬ 'ਚ ਕਾਂਗਰਸ ਨੂੰ ਵੱਡਾ ਝਟਕਾ, ਸਾਂਸਦ ਰਵਨੀਤ ਬਿੱਟੂ ਭਾਜਪਾ 'ਚ ਸ਼ਾਮਲ
ਨਵੀਂ ਦਿੱਲੀ, 26 ਮਾਰਚ (ਹਿ. ਸ.)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਕਾਂਗਰ
037


ਨਵੀਂ ਦਿੱਲੀ, 26 ਮਾਰਚ (ਹਿ. ਸ.)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਅੱਜ ਭਾਜਪਾ ’ਚ ਸ਼ਾਮਲ ਹੋ ਗਏ। ਕਾਂਗਰਸ ਵੱਲੋਂ ਤਿੰਨ ਵਾਰ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਭਾਜਪਾ ’ਚ ਸ਼ਾਮਲ ਹੋਣ ਨੂੰ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ।

ਪਾਰਟੀ ਹੈੱਡਕੁਆਰਟਰ 'ਤੇ ਭਾਜਪਾ ਨੇਤਾ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਮੈਂਬਰਸ਼ਿਪ ਪਰਚੀ ਸੌਂਪ ਕੇ ਅਤੇ ਪਟਕਾ ਪਾ ਕੇ ਭਾਜਪਾ 'ਚ ਸ਼ਾਮਲ ਕੀਤਾ। ਇਸ ਦੌਰਾਨ ਪੰਜਾਬ ਭਾਜਪਾ ਦੇ ਕਈ ਆਗੂ ਹਾਜ਼ਰ ਸਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਪਿਛਲੇ 10 ਸਾਲਾਂ ਤੋਂ ਸਬੰਧ ਹਨ। ਮੈਂ ਇੱਕ ਸ਼ਹੀਦ ਪਰਿਵਾਰ ਨਾਲ ਸਬੰਧ ਰੱਖਦਾ ਹਾਂ, ਮੈਂ ਉਹ ਸਮਾਂ ਦੇਖਿਆ ਹੈ ਜਦੋਂ ਪੰਜਾਬ ਹਨੇਰੇ ਵਿੱਚ ਸੀ ਅਤੇ ਬਾਹਰ ਨਿਕਲਦਾ ਵੀ ਦੇਖਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਫੈਸਲਾ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਲਿਆ ਹੈ। ਮੈਂ ਸਰਕਾਰ ਅਤੇ ਪੰਜਾਬ ਵਿਚਕਾਰ ਪੁਲ ਦਾ ਕੰਮ ਕਰਾਂਗਾ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਦਿੱਗਜ ਆਗੂਆਂ ਵਿੱਚੋਂ ਇੱਕ ਰਵਨੀਤ ਸਿੰਘ ਬਿੱਟੂ ਪਿਛਲੇ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। 2009 ਵਿੱਚ ਉਹ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ। ਇਸ ਤੋਂ ਬਾਅਦ ਉਹ 2014 ਅਤੇ 2019 ਵਿੱਚ ਲੁਧਿਆਣਾ ਸੀਟ ਤੋਂ ਸੰਸਦ ਮੈਂਬਰ ਬਣੇ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande