ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ ਲਗਾਇਆ
ਬਠਿੰਡਾ, 28 ਮਾਰਚ (ਹਿ. ਸ.)। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ
ਬਠਿੰਡਾ


ਬਠਿੰਡਾ, 28 ਮਾਰਚ (ਹਿ. ਸ.)। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਐਨ.ਐੱਸ.ਐੱਸ. (ਰਾਸ਼ਟਰੀ ਸੇਵਾ ਯੋਜਨਾ) ਵਿੰਗ ਨੇ ਭਾਰਤ ਦੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 7 ਦਿਨਾਂ ਦਾ ਇੱਕ ਸਫਲ ਲਾਇਆ ਗਿਆ। ਸਮਾਪਤ ਹੋਏ ਇਸ ਕੈਂਪ ਦਾ ਮੁੱਖ ਮਕਸਦ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਭਾਗੀਦਾਰਾਂ ਨੂੰ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਸਮਾਜਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਸੀ। ਕੈਂਪ ਦੌਰਾਨ ਗੁਰੂਦਵਾਰਾ ਸਾਹਿਬ ਵਿਖੇ ਸਫਾਈ ਅਭਿਆਨ, ਰੁੱਖ ਲਾਉਣੇ, ਨਸ਼ਾ ਜਾਗਰੂਕਤਾ ਮੁਹਿੰਮ, ਪ੍ਰਯਾਸ ਸਕੂਲ ਦਾ ਦੌਰਾ, ਰੈੱਡ ਕਰਾਸ ਦੁਆਰਾ ਫਸਟ ਏਡ ਸਿਖਲਾਈ ਸੈਸ਼ਨ ਅਤੇ ਡਰਾਈਵਿੰਗ ਸਕਿੱਲ ਵਰਕਸ਼ਾਪ ਗਤੀ ਵਧੀਆ ਕੀਤੀਆਂ ਗਈਆਂ।

ਕੈਂਪ ਦੌਰਾਨ ਮੈਕਸ ਹਸਪਤਾਲ ਬਠਿੰਡਾ ਵੱਲੋਂ ਮੈਡੀਕਲ ਜਾਂਚ ਕੈਂਪ ਅਤੇ ਬਠਿੰਡਾ ਨੀਡੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੂਨਦਾਨ ਮੁਹਿੰਮ ਚਲਾਈ ਗਈ।ਕੈਂਪ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਆਰਡੀਨੇਟਰ ਵਜੋਂ ਸੇਵਾ ਨਿਭਾਅ ਰਹੇ ਡਾ: ਮੀਨੂੰ ਅਤੇ ਪ੍ਰੋਗਰਾਮ ਅਫ਼ਸਰ ਡਾ: ਸਵਾਤੀ ਨੇ ਅਹਿਮ ਭੂਮਿਕਾ ਨਿਭਾਈ। ਯੂਨੀਵਰਸਿਟੀ ਦੇ ਰਜਿਸਟਰਾਰ, ਡਾ. ਗੁਰਿੰਦਰ ਪਾਲ ਸਿੰਘ ਬਰਾੜ ਨੇ ਸਮੁੱਚੀ ਟੀਮ ਅਤੇ ਵਲੰਟੀਅਰਾਂ ਦੀ ਦਿਲੋਂ ਪ੍ਰਸੰਸਾ ਕੀਤੀ, ਜਿਨ੍ਹਾਂ ਦੀ ਅਟੁੱਟ ਵਚਨਬੱਧਤਾ ਸਦਕਾ ਕੈਂਪ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ । ਉਹਨਾਂ ਦੀਆਂ ਸਮੂਹਿਕ ਕੋਸ਼ਿਸ਼ਾਂ ਸਮਾਜਿਕ ਮੁੱਦਿਆਂ ਨਾਲ ਨਜਿੱਠਣ ਲਈ ਸਮਾਜ ਦੁਆਰਾ ਸੰਚਾਲਿਤ ਪਹਿਲਕਦਮੀਆਂ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੀਆਂ ਹਨ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ


 rajesh pande