ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ ਨੂੰ ਦਿੱਤਾ ਜਨਮ
ਚੰਡੀਗੜ੍ਹ, 28 ਮਾਰਚ (ਹਿ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਉਨ੍ਹਾਂ ਦੀ ਪਤਨੀ
014


ਚੰਡੀਗੜ੍ਹ, 28 ਮਾਰਚ (ਹਿ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਇਹ ਜਾਣਕਾਰੀ ਖੁਦ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਲਾਈ 2022 ਵਿੱਚ ਡਾ. ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਇਆ ਸੀ। ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਪਿਹੋਵਾ, ਕੁਰੂਕਸ਼ੇਤਰ, ਹਰਿਆਣਾ ਦੀ ਵਸਨੀਕ ਹਨ। ਉਹ 2015 ਵਿੱਚ ਆਪਣੀ ਪਹਿਲੀ ਪਤਨੀ ਤੋਂ ਵੱਖ ਹੋ ਗਏ ਸਨ। ਮਾਨ ਦੇ ਪਹਿਲੇ ਵਿਆਹ ਤੋਂ ਦੋ ਬੱਚੇ ਹਨ, ਜਿਨ੍ਹਾਂ ਦੇ ਨਾਮ ਸੀਰਤ ਕੌਰ ਅਤੇ ਦਿਲਸ਼ਾਨ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande