ਪੈਟਰੋਲ-ਡੀਜ਼ਲ ਦੀ ਕੀਮਤ ਸਥਿਰ, ਕੱਚਾ ਤੇਲ 87 ਡਾਲਰ ਪ੍ਰਤੀ ਬੈਰਲ ਦੇ ਨੇੜੇ
ਨਵੀਂ ਦਿੱਲੀ, 28 ਮਾਰਚ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂ
09


ਨਵੀਂ ਦਿੱਲੀ, 28 ਮਾਰਚ (ਹਿ.ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ 87 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 812 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ 'ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ 'ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।

ਕੌਮਾਂਤਰੀ ਬਾਜ਼ਾਰ 'ਚ ਹਫਤੇ ਦੇ ਚੌਥੇ ਦਿਨ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਡ ਕਰੂਡ 0.46 ਡਾਲਰ ਜਾਂ 0.56 ਫੀਸਦੀ ਮਜ਼ਬੂਤੀ ਨਾਲ 86.55 ਡਾਲਰ ਪ੍ਰਤੀ ਬੈਰਲ 'ਤੇ ਚੱਲ ਰਿਹਾ ਹੈ। ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.60 ਡਾਲਰ ਜਾਂ 0.74 ਫੀਸਦੀ ਮਜ਼ਬੂਤੀ ਨਾਲ 80.05 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande