ਪੰਜਾਬ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਇਕਜੁੱਟ ਹੋਣ ਦੀ ਬੇਹੱਦ ਲੋੜ: ਸ਼ਰਮਾ
ਜ਼ੀਰਕਪੁਰ, 28 ਮਾਰਚ (ਹਿ. ਸ.)। ਸ੍ਰੋਮਣੀ ਅਕਾਲੀ ਦਲ ਵੱਲੋਂ ਭਵਿੱਖ ਸਬੰਧੀ ਰਣਨੀਤੀ ਤਿਆਰ ਕਰਨ ਲਈ ਅਤੇ ਪਾਰਟੀ ਨੂੰ ਹੋਰ ਮ
ਜ਼ੀਰਕਪੁਰ


ਜ਼ੀਰਕਪੁਰ, 28 ਮਾਰਚ (ਹਿ. ਸ.)। ਸ੍ਰੋਮਣੀ ਅਕਾਲੀ ਦਲ ਵੱਲੋਂ ਭਵਿੱਖ ਸਬੰਧੀ ਰਣਨੀਤੀ ਤਿਆਰ ਕਰਨ ਲਈ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਲੜੀ ਦੇ ਤਹਿਤ ਯੂਥ ਆਗੂ ਸਾਹਿਲ ਜੈਨ ਨੂੰ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ ਜ਼ੋਨ-1 ਅਤੇ ਪਵਨ ਭੋਲਾ ਨੂੰ ਪ੍ਰਧਾਨ ਯੂਥ ਅਕਾਲੀ ਦਲ ਮੁਬਾਰਕਪੁਰ ਜ਼ੋਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਐਨ.ਕੇ.ਸ਼ਰਮਾ ਨੇ ਨਵ ਨਿਯੁਕਤ ਯੂਥ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਨੌਜਵਾਨਾਂ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਨੌਜਵਾਨ ਨੂੰ ਇਸ ਗੱਲ ਦਾ ਯਕੀਨ ਦਿਵਾਉਣਾ ਬਹੁਤ ਜ਼ਰੂਰੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ ਜੇ ਕੋਈ ਕੰਮ ਕਰ ਸਕਦਾ ਹੈ ਤਾਂ ਉਹ ਸ਼ੋ੍ਰਮਣੀ ਅਕਾਲੀ ਦਲ ਹੈ।ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਚੋਰਾਂ ਦੀ ਸਰਕਾਰ ਹੈ ਪਰ ਯੂਥ ਅਕਾਲੀ ਦਲ ਇਸ ਸਰਕਾਰ ਦੇ ਹਰ ਗਲਤ ਫੈਸਲੇ ਦਾ ਮੂੰਹ ਤੋੜ ਜਵਾਬ ਦੇਵੇਗਾ।ਉਨ੍ਹਾਂ ਕਿਹਾ ਕਿ ਹੁਣ ਲੋਕ ਸਾਡੀ ਗੱਲ ਸੁਣਨ ਵਾਸਤੇ ਤਿਆਰ ਹਲ ਅਤੇ ਸਾਡੇ ਕੋਲ ਸ਼ੋ੍ਰਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਇਕ ਵਧੀਆ ਮੌਕਾ ਹੈ। ਇਸ ਮੌਕੇ ਨਵ ਨਿਯੁਕਤ ਪ੍ਰਧਾਨਾਂ ਨੇ ਸ੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸਿ਼ਪ ਅਤੇ ਐਨ.ਕੇ.ਸ਼ਰਮਾ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਉਹ ਸੌਂਪੀ ਗਈ ਜਿ਼ੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਹਿੰਦੂਸਥਾਨ ਸਮਾਚਾਰ/ਪੀ. ਐਸ. ਮਿੱਠਾ/ਸੰਜੀਵ


 rajesh pande