ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ, 14 ਅਪ੍ਰੈਲ (ਹਿ.ਸ.)। ਦਿੱਲੀ ਪੁਲਿਸ ਦੇ ਸ਼ਾਹਦਰਾ ਜ਼ਿਲ੍ਹੇ ਦੀ ਸਪੈਸ਼ਲ ਟਾਸਕ ਫੋਰਸ ਨੇ ਇੱਕ ਨਾਮੀ ਨਸ਼ਾ ਤ
29


ਨਵੀਂ ਦਿੱਲੀ, 14 ਅਪ੍ਰੈਲ (ਹਿ.ਸ.)। ਦਿੱਲੀ ਪੁਲਿਸ ਦੇ ਸ਼ਾਹਦਰਾ ਜ਼ਿਲ੍ਹੇ ਦੀ ਸਪੈਸ਼ਲ ਟਾਸਕ ਫੋਰਸ ਨੇ ਇੱਕ ਨਾਮੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਿਆਣਾ ਦੇ ਫਰੀਦਾਬਾਦ ਤੋਂ ਨਸ਼ਾ ਲਿਆ ਕੇ ਸ਼ਾਹਦਰਾ, ਦਿੱਲੀ ਵਿਖੇ ਸਪਲਾਈ ਕਰਨ ਵਾਲੇ ਮੁਲਜ਼ਮ ਕੋਲੋਂ ਪੁਲਿਸ ਨੇ 17 ਕਿਲੋਗ੍ਰਾਮ ਤੋਂ ਵੱਧ ਗਾਂਜਾ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਕ੍ਰਿਸ਼ਨਨ ਅਰੁਣ ਕੁਮਾਰ ਵਾਸੀ ਇੰਦਰਾਪੁਰੀ ਨਵੀਂ ਦਿੱਲੀ ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਤਾਮਿਲਨਾਡੂ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਖ਼ਿਲਾਫ਼ ਐਨਡੀਪੀਐਸ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਹੈ।

ਸ਼ਾਹਦਰਾ ਜ਼ਿਲ੍ਹੇ ਦੇ ਡੀਸੀਪੀ ਸੁਰਿੰਦਰ ਚੌਧਰੀ ਨੇ ਕਿਹਾ ਕਿ ਵਿਸ਼ੇਸ਼ ਟਾਸਕ ਫੋਰਸ ਜ਼ਿਲ੍ਹੇ ਵਿੱਚ ਨਸ਼ਾ ਸਪਲਾਈ ਕਰਨ ਵਾਲਿਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਸਬੰਧੀ ਐਸਟੀਐਫ ਨੂੰ 13 ਅਪ੍ਰੈਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ਵਿੱਚ ਵੱਡੀ ਮਾਤਰਾ ਵਿੱਚ ਗਾਂਜੇ ਦੀ ਸਪਲਾਈ ਹੋਣ ਵਾਲੀ ਹੈ। ਇਸ ਸੂਚਨਾ ਦੇ ਆਧਾਰ 'ਤੇ ਸ਼ਾਹਦਰਾ ਦੇ ਏ.ਸੀ.ਪੀ (ਅਪਰੇਸ਼ਨਜ਼) ਗੁਰਦੇਵ ਸਿੰਘ ਦੀ ਅਗਵਾਈ ਹੇਠ ਟੀਮ ਬਣਾਈ ਗਈ।

ਟੀਮ ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਪੂਰਾ ਜਾਲ ਵਿਛਾਇਆ ਗਿਆ। ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਕ੍ਰਿਸ਼ਨ ਅਰੁਣ ਕੁਮਾਰ ਨਾਮ ਦੇ ਵਿਅਕਤੀ ਨੂੰ ਮੰਗਲਮ ਰੋਡ, ਰੋਟਰੀ ਕਲੱਬ ਆਫ ਦਿੱਲੀ ਸੈਂਟਰਲ, ਨੇੜੇ ਆਨੰਦ ਵਿਹਾਰ ਕੋਲ ਰੋਕਿਆ ਗਿਆ। ਟੀਮ ਨੇ ਉਸਦੀ ਬਾਰੀਕੀ ਨਾਲ ਤਲਾਸ਼ੀ ਲਈ। ਤਲਾਸ਼ੀ ਦੌਰਾਨ ਐਸਟੀਐਫ ਨੂੰ ਉਸ ਕੋਲੋਂ ਪਲਾਸਟਿਕ ਦੇ ਦੋ ਵੱਡੇ ਥੈਲੇ ਮਿਲੇ, ਜਿਸ 'ਚ ਭੂਰੀ ਟੇਪ ਨਾਲ ਲਪੇਟੇ 9 ਪੈਕੇਟ ਵੀ ਬਰਾਮਦ ਹੋਏ। ਇਨ੍ਹਾਂ ਪੈਕੇਟਾਂ ਦਾ ਕੁੱਲ ਵਜ਼ਨ 17.300 ਕਿਲੋਗ੍ਰਾਮ ਹੋਣ ਦਾ ਅਨੁਮਾਨ ਹੈ। ਜਾਂਚ ਦੌਰਾਨ ਇਹ ਬਰਾਮਦ ਕੀਤੇ ਗਏ ਪੈਕਟ ਗਾਂਜੇ ਨਾਲ ਭਰੇ ਹੋਏ ਸਨ ਜੋ ਸ਼ਾਹਦਰਾ ਜ਼ਿਲ੍ਹੇ ਵਿੱਚ ਸਪਲਾਈ ਕੀਤੇ ਜਾਣੇ ਸਨ।

ਡੀਸੀਪੀ ਚੌਧਰੀ ਅਨੁਸਾਰ ਜਦੋਂ ਪੁਲਿਸ ਨੇ ਮੁਲਜ਼ਮ ਕੋਲੋਂ ਇਨ੍ਹਾਂ ਪੈਕਟਾਂ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਖੁਲਾਸਾ ਕੀਤਾ ਕਿ ਉਹ ਇਹ ਗਾਂਜਾ ਹਰਿਆਣਾ ਦੇ ਫਰੀਦਾਬਾਦ ਤੋਂ ਲਿਆਇਆ ਸੀ। ਇਸਦੀ ਡਿਲੀਵਰੀ ਸ਼ਾਹਦਰਾ ਜ਼ਿਲ੍ਹੇ ਦੇ ਇਲਾਕੇ ਵਿੱਚ ਕੀਤੀ ਜਾਣੀ ਸੀ। ਮੁਲਜ਼ਮ ਕ੍ਰਿਸ਼ਨਨ ਅਰੁਣ ਕੁਮਾਰ ਵਾਸੀ ਤਾਮਿਲਨਾਡੂ, ਦੱਖਣੀ ਭਾਰਤ ਇਸ ਸਮੇਂ ਇੰਦਰਾਪੁਰੀ ਵਿਖੇ ਰਹਿ ਰਿਹਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਸ਼ਾਹਦਰਾ ਅਧੀਨ ਪੈਂਦੇ ਆਨੰਦ ਵਿਹਾਰ ਥਾਣੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 20 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਡੀਸੀਪੀ ਦਾ ਕਹਿਣਾ ਹੈ ਕਿ ਮੁਲਜ਼ਮ ਪਹਿਲਾਂ ਵੀ ਇੱਕ ਕੇਸ ਵਿੱਚ ਸ਼ਾਮਲ ਰਿਹਾ ਹੈ। ਇਸ ਦੇ ਨਾਲ ਹੀ ਉਸਦੀ ਗ੍ਰਿਫਤਾਰੀ ਤੋਂ ਬਾਅਦ 12 ਫਰਵਰੀ 2024 ਨੂੰ ਜ਼ਿਲ੍ਹੇ ਵਿੱਚ ਐਨਡੀਪੀਐਸ ਧਾਰਾ ਤਹਿਤ ਦਰਜ ਹੋਏ ਇੱਕ ਹੋਰ ਕੇਸ ਨੂੰ ਵੀ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande