ਸਲਮਾਨ ਖਾਨ ਦੇ ਘਰ 'ਤੇ ਗੋਲੀ ਚਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸ਼ਿੰਦੇ
ਮੁੰਬਈ, 14 ਅਪ੍ਰੈਲ (ਹਿ.ਸ.)। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਐਤਵਾਰ ਨੂੰ ਕਿਹਾ ਕਿ ਫਿਲਮ ਅਭਿਨੇਤਾ ਸਲਮਾਨ ਖਾਨ ਦੇ ਘਰ
024


ਮੁੰਬਈ, 14 ਅਪ੍ਰੈਲ (ਹਿ.ਸ.)। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਐਤਵਾਰ ਨੂੰ ਕਿਹਾ ਕਿ ਫਿਲਮ ਅਭਿਨੇਤਾ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਵਾਲੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸੀਐਮ ਸ਼ਿੰਦੇ ਨੇ ਕਿਹਾ ਕਿ ਮੁੰਬਈ ਵਾਸੀਆਂ ਨੂੰ ਡਰਨ ਦਾ ਕੋਈ ਕਾਰਨ ਨਹੀਂ ਹੈ। ਮੁੰਬਈ ਨੂੰ ਸੁਰੱਖਿਅਤ ਰੱਖਣ ਦਾ ਕੰਮ ਗ੍ਰਹਿ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਹੈ।

ਅੱਜ ਸਵੇਰੇ 5 ਵਜੇ ਦੇ ਕਰੀਬ ਦੋ ਅਣਪਛਾਤੇ ਬਦਮਾਸ਼ਾਂ ਨੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਮੁੰਬਈ 'ਚ ਤਣਾਅ ਦਾ ਮਾਹੌਲ ਵੱਧ ਗਿਆ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਫਿਲਮ ਅਦਾਕਾਰ ਸਲਮਾਨ ਖਾਨ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ।

ਸ਼ਿੰਦੇ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਨੇ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਚੁੱਪ ਨਹੀਂ ਬੈਠਣਗੇ। ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਵੇਂ ਹੀ ਇਸ ਮਾਮਲੇ 'ਚ ਕੋਈ ਨਵੀਂ ਅਪਡੇਟ ਹੋਵੇਗੀ, ਉਹ ਮੀਡੀਆ ਨੂੰ ਇਸ ਦੀ ਜਾਣਕਾਰੀ ਦੇਣਗੇ।

ਸ਼ਿਵ ਸੈਨਾ ਯੂਬੀਟੀ ਆਗੂ ਸੰਜੇ ਰਾਉਤ ਨੇ ਕਿਹਾ ਕਿ ਸ਼ਹਿਰ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਧੀਆਂ ਹਨ। ਗੱਲ ਸਿਰਫ ਸਲਮਾਨ ਖਾਨ ਦੀ ਹੀ ਨਹੀਂ, ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਪੁਲਿਸ ਸਿਰਫ ਗੱਦਾਰ ਲੀਡਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਗ੍ਰਹਿ ਮੰਤਰੀ ਕੋਲ ਗ੍ਰਹਿ ਮੰਤਰਾਲੇ ਦਾ ਕੰਮ ਕਰਨ ਲਈ ਸਮਾਂ ਨਹੀਂ ਹੈ, ਉਹ ਸਿਰਫ਼ ਚੋਣ ਪ੍ਰਚਾਰ ਅਤੇ ਵਿਰੋਧੀਆਂ ਨੂੰ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਵਿੱਚ ਰੁੱਝੇ ਹੋਏ ਹਨ।

ਐਨਸੀਪੀ ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਿਹਾ ਕਿ ਗ੍ਰਹਿ ਮੰਤਰੀ ਦੀ ਕਮਜ਼ੋਰੀ ਕਾਰਨ ਥਾਣੇ ਦੇ ਅੰਦਰ ਤੱਕ ਵੀ ਗੋਲੀਬਾਰੀ ਹੋ ਰਹੀ ਹੈ। ਸਲਮਾਨ ਖਾਨ ਦੇ ਘਰ ਦੇ ਸਾਹਮਣੇ ਗੋਲੀਬਾਰੀ ਹੋ ਰਹੀ ਹੈ। ਗ੍ਰਹਿ ਮੰਤਰੀ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਨਾਕਾਮ ਸਾਬਤ ਹੋ ਰਹੇ ਹਨ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande