ਪ੍ਰਧਾਨ ਮੰਤਰੀ ਮੋਦੀ ਦੀ ਅੱਜ ਬਿਹਾਰ ਅਤੇ ਪੱਛਮੀ ਬੰਗਾਲ 'ਚ ਚਾਰ ਥਾਵਾਂ 'ਤੇ ਜਨ ਸਭਾ
ਨਵੀਂ ਦਿੱਲੀ, 16 ਅਪ੍ਰੈਲ (ਹਿ. ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦ
01


ਨਵੀਂ ਦਿੱਲੀ, 16 ਅਪ੍ਰੈਲ (ਹਿ. ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਚੋਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ 400 ਪਾਰ ਦੇ ਆਪਣੇ ਟੀਚੇ ਨਾਲ ਅੱਜ ਬਿਹਾਰ ਅਤੇ ਪੱਛਮੀ ਬੰਗਾਲ ਦੇ ਦੌਰੇ 'ਤੇ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਦੇ ਚੋਣ ਦੌਰੇ ਦੇ ਵੇਰਵੇ ਭਾਜਪਾ ਨੇ ਆਪਣੇ ਐਕਸ ਹੈਂਡਲ 'ਤੇ ਸਾਂਝੇ ਕੀਤੇ ਹਨ।

ਬੀਜੇਪੀ ਦੇ ਐਕਸ ਹੈਂਡਲ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਅੱਜ ਸਭ ਤੋਂ ਪਹਿਲਾਂ ਬਿਹਾਰ ਦੇ ਗਯਾ ਵਿੱਚ ਭਾਜਪਾ ਦੀ ਜਨਸਭਾ ਨੂੰ ਸੰਬੋਧਿਤ ਕਰਨਗੇ। ਇਹ ਜਨਸਭਾ ਸਵੇਰੇ 10 ਵਜੇ ਹੋਵੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੁਪਹਿਰ 12:30 ਵਜੇ ਬਿਹਾਰ ਦੇ ਪੂਰਨੀਆ ਵਿੱਚ ਪਾਰਟੀ ਦੀ ਜਨਸਭਾ ਵਿੱਚ ਲੋਕਾਂ ਤੋਂ ਅਸ਼ੀਰਵਾਦ ਮੰਗਣਗੇ।

ਭਾਜਪਾ ਮੁਤਾਬਕ ਪਾਰਟੀ ਦੇ ਚੋਟੀ ਦੇ ਨੇਤਾ ਮੋਦੀ ਬਿਹਾਰ 'ਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਪੱਛਮੀ ਬੰਗਾਲ ਪਹੁੰਚਣਗੇ। ਉਹ ਸਭ ਤੋਂ ਪਹਿਲਾਂ ਦੁਪਹਿਰ 2:30 ਵਜੇ ਬਾਲੂਰਘਾਟ ਵਿੱਚ ਭਾਜਪਾ ਦੀ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਸ਼ਾਮ 4.15 ਵਜੇ ਰਾਏਗੰਜ ਪਹੁੰਚਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਏਗੰਜ 'ਚ ਆਯੋਜਿਤ ਜਨਸਭਾ 'ਚ ਭਾਜਪਾ ਦੀ ਜਿੱਤ ਲਈ ਲੋਕਾਂ ਤੋਂ ਆਸ਼ੀਰਵਾਦ ਮੰਗਣਗੇ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande