ਸਿਲਵਰ ਓਕਸ ਸਕੂਲ ਸੇਵੇਵਾਲਾ ਦੀ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਦਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਵਿਸ਼ੇਸ਼ ਸਨਮਾਨ
ਜੈਤੋ, 17 ਅਪ੍ਰੈਲ (ਹਿ. ਸ.)। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਬੀ ਆਰ ਸੀ ਹਾਲ ਬੀ ਪੀ ਈ ਓ ਦਫ਼ਤਰ ਜੈਤੋ ਵਿਖੇ ਅ
ਜੈਤੋ


ਜੈਤੋ, 17 ਅਪ੍ਰੈਲ (ਹਿ. ਸ.)। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਬੀ ਆਰ ਸੀ ਹਾਲ ਬੀ ਪੀ ਈ ਓ ਦਫ਼ਤਰ ਜੈਤੋ ਵਿਖੇ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ’ਚ ਅਧਿਆਪਨ ਖੇਤਰ ਵਿੱਚ ਵਿਸ਼ੇਸ਼ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ਜਿਸ ਵਿੱਚ ਸਿਲਵਰ ਓਕਸ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਨੂੰ ਵੀ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਉੱਥੇ ਪਹੁੰਚੇ ਹੋਏ ਸਮੂਹ ਅਧਿਆਪਕਾਂ ਨੂੰ ਅਧਿਆਪਕ ਦੇ ਹਿੱਤਾਂ ਤੇ ਇੱਕ ਬਹੁਤ ਹੀ ਵਧੀਆ ਪਾਵਰ ਪੁਆਇੰਟ ਪੇਸ਼ਕਾਰੀ ਦਿਖਾਈ ਗਈ।

ਇੱਥੇ ਪਹੁੰਚੇ ਹੋਏ ਬਹੁਤ ਹੀ ਸਤਿਕਾਰਯੋਗ ਪ੍ਰੋਫੈਸਰ ਮਨਿੰਦਰ ਸਿੰਘ ਡਾਇਰੈਕਟਰ ਹਿਊਮਨ ਰਿਸੋਰਸ ਡਿਵੈਲਪਮੈਂਟ ਵੱਲੋਂ ਅਧਿਆਪਨ ਦੇ ਵਿਸ਼ੇ ਤੇ ਗੱਲਬਾਤ ਕਰਦਿਆਂ ਆਖਿਆ ਕਿ ਅਧਿਆਪਨ ਕੇਵਲ ਕਿੱਤਾ ਨਾ ਹੋ ਕੇ ਸਮਾਜ ਵਿੱਚ ਸਭ ਤੋਂ ਵੱਡੀ ਜਿੰਮੇਵਾਰੀ ਹੈ ਉਹਨਾਂ ਵਿਦਿਆਰਥੀਆਂ ਵਿੱਚ ਹੋ ਰਹੇ ਨੈਤਿਕ ਪਤਨ ਕਾਰਨ ਸਮਾਜ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਸਮੂਹ ਅਧਿਆਪਕਾਂ ਨੂੰ ਇੰਨਾ ਸਮੱਸਿਆਵਾਂ ਦੇ ਹੱਲ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ।

ਉਨਾਂ ਆਪਣੇ ਭਾਸ਼ਣ ਦੌਰਾਨ ਅਧਿਆਪਕ ਵਰਗ ਦੀਆਂ ਸਮਾਜ ਪ੍ਰਤੀ ਬਣਦੀਆਂ ਜਿੰਮੇਵਾਰੀਆਂ ਦ੍ਰਿੜ ਕਰਾਉਂਦਿਆਂ ਆਖਿਆ ਅਧਿਆਪਕ ਉਹ ਪੁੱਲ ਹੁੰਦੇ ਹਨ ਜਿਨਾਂ ਤੋਂ ਲੰਘ ਕੇ ਵਿਦਿਆਰਥੀ ਆਪਣੇ ਜੀਵਨ ਦੇ ਨਿਸ਼ਾਨਿਆਂ ਤੱਕ ਪਹੁੰਚਦੇ ਹਨ। ਵਿਦਿਆਰਥੀ ਜੀਵਨ ਦਾ ਬਹੁਤ ਸਾਰਾ ਸਮਾਂ ਵਿੱਦਿਅਕ ਅਦਾਰਿਆਂ ਵਿੱਚ ਬੀਤਣ ਕਰਕੇ ਅਧਿਆਪਕਾਂ ਦਾ ਦੀ ਨਿੱਜੀ ਸ਼ਖਸ਼ੀਅਤ ਦਾ ਚੌਖਾ ਪ੍ਰਭਾਵ ਉਸਦੀ ਸ਼ਖਸ਼ੀਅਤ ਤੇ ਪੈਂਦਾ ਹੈ।

ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ


 rajesh pande