ਯੂਐਨਸੀਟੀਏਡੀ ਨੇ 2024 'ਚ ਜੀਡੀਪੀ 6.5 ਫੀਸਦੀ ਰਹਿਣ ਦਾ ਜਤਾਇਆ ਅਨੁਮਾਨ
ਸੰਯੁਕਤ ਰਾਸ਼ਟਰ/ਨਵੀਂ ਦਿੱਲੀ, 17 ਅਪ੍ਰੈਲ (ਹਿ.ਸ.)। ਮੂਡੀਜ਼ ਰੇਟਿੰਗ ਅਤੇ ਆਈਐਮਐਫ ਤੋਂ ਬਾਅਦ ਸੰਯੁਕਤ ਰਾਸ਼ਟਰ ਦੀ ਸੰਯੁ
17


ਸੰਯੁਕਤ ਰਾਸ਼ਟਰ/ਨਵੀਂ ਦਿੱਲੀ, 17 ਅਪ੍ਰੈਲ (ਹਿ.ਸ.)। ਮੂਡੀਜ਼ ਰੇਟਿੰਗ ਅਤੇ ਆਈਐਮਐਫ ਤੋਂ ਬਾਅਦ ਸੰਯੁਕਤ ਰਾਸ਼ਟਰ ਦੀ ਸੰਯੁਕਤ ਰਾਸ਼ਟਰ ਵਪਾਰ ਅਤੇ ਵਿਕਾਸ (ਯੂਐਨਸੀਟੀਏਡੀ) ਨੇ ਆਪਣੀ ਇੱਕ ਰਿਪੋਰਟ ਵਿੱਚ ਭਾਰਤ ਦੀ ਅਰਥਵਿਵਸਥਾ 2024 ਵਿੱਚ 6.5 ਫੀਸਦੀ ਦੀ ਦਰ ਨਾਲ ਵਿਕਾਸ ਕਰਨ ਦਾ ਅਨੁਮਾਨ ਲਗਾਇਆ ਹੈ।

ਯੂਐਨਸੀਟੀਏਡੀ ਨੇ ਮੰਗਲਵਾਰ ਦੇਰ ਰਾਤ ਜਾਰੀ ਆਪਣੀ ਰਿਪੋਰਟ 'ਚ ਕਿਹਾ ਕਿ ਭਾਰਤ ਨੇ 2023 'ਚ 6.7 ਫੀਸਦੀ ਦੀ ਦਰ ਨਾਲ ਵਿਕਾਸ ਕੀਤਾ ਹੈ, ਜੋ ਕਿ ਸਾਲ 2024 'ਚ 6.5 ਫੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਇਸ ਰਿਪੋਰਟ ਦੇ ਅਨੁਸਾਰ ਇਹ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਪ੍ਰਮੁੱਖ ਅਰਥਵਿਵਸਥਾ ਬਣੀ ਰਹੇਗੀ।

ਸੰਯੁਕਤ ਰਾਸ਼ਟਰ ਵਪਾਰ ਅਤੇ ਵਿਕਾਸ ਦੀ ਰਿਪੋਰਟ ਦੇ ਅਨੁਸਾਰ, ਬਹੁ-ਰਾਸ਼ਟਰੀ ਕੰਪਨੀਆਂ ਆਪਣੀ ਸਪਲਾਈ ਚੇਨ ਨੂੰ ਵਿਭਿੰਨ ਬਣਾਉਣ ਲਈ ਦੇਸ਼ ਵਿੱਚ ਆਪਣੀਆਂ ਨਿਰਮਾਣ ਪ੍ਰਕਿਰਿਆਵਾਂ ਦਾ ਵਿਸਥਾਰ ਕਰ ਰਹੀਆਂ ਹਨ, ਜਿਸਦਾ ਭਾਰਤੀ ਨਿਰਯਾਤ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 2023 ਵਿੱਚ ਵਿਕਾਸ ਮਜ਼ਬੂਤ ਜਨਤਕ ਪੂੰਜੀ ਨਿਵੇਸ਼ ਅਤੇ ਸੇਵਾ ਖੇਤਰ ਦੇ ਵਾਧੇ ਤੋਂ ਪ੍ਰੇਰਿਤ ਰਿਹਾ।

ਜ਼ਿਕਰਯੋਗ ਹੈ ਕਿ ਅੰਤਰਰਾਸ਼ਟਰੀ ਮੁਦਰਾ ਫੰਡ, ਰੇਟਿੰਗ ਏਜੰਸੀ ਮੂਡੀਜ਼ ਅਤੇ ਏਸ਼ੀਅਨ ਡਿਵੈਲਪਮੈਂਟ ਬੈਂਕ ਨੇ ਕੈਲੰਡਰ ਸਾਲ 2024 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨਾਂ ਵਿੱਚ ਵਾਧਾ ਕੀਤਾ ਹੈ। ਹਾਲਾਂਕਿ, ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੌਜੂਦਾ ਵਿੱਤੀ ਸਾਲ 2024-25 ਵਿੱਚ ਆਰਥਿਕ ਵਿਕਾਸ ਦਰ 7 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande