ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ, ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਦੇ ਨੇੜੇ
ਨਵੀਂ ਦਿੱਲੀ, 17 ਅਪ੍ਰੈਲ (ਹਿ. ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ
10


ਨਵੀਂ ਦਿੱਲੀ, 17 ਅਪ੍ਰੈਲ (ਹਿ. ਸ.)। ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 90 ਡਾਲਰ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 85 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ, ਡੀਜ਼ਲ 87.62 ਰੁਪਏ, ਮੁੰਬਈ 'ਚ ਪੈਟਰੋਲ 104.21 ਰੁਪਏ, ਡੀਜ਼ਲ 92.15 ਰੁਪਏ, ਕੋਲਕਾਤਾ 'ਚ ਪੈਟਰੋਲ 103.94 ਰੁਪਏ, ਡੀਜ਼ਲ 90.76 ਰੁਪਏ, ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 92.34 ਪ੍ਰਤੀ ਲੀਟਰ ਦੀ ਦਰ ’ਤੇ ਉਪਲੱਬਧ ਹੈ।

ਕੌਮਾਂਤਰੀ ਬਾਜ਼ਾਰ 'ਚ ਇਸ ਹਫਤੇ ਦੇ ਤੀਜੇ ਦਿਨ ਸ਼ੁਰੂਆਤੀ ਕਾਰੋਬਾਰ 'ਚ ਬ੍ਰੈਂਡ ਕਰੂਡ 0.54 ਡਾਲਰ ਜਾਂ 0.60 ਫੀਸਦੀ ਦੀ ਗਿਰਾਵਟ ਨਾਲ 89.48 ਡਾਲਰ ਪ੍ਰਤੀ ਬੈਰਲ 'ਤੇ ਚੱਲ ਰਿਹਾ ਹੈ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.59 ਡਾਲਰ ਜਾਂ 0.69 ਫੀਸਦੀ ਦੀ ਗਿਰਾਵਟ ਨਾਲ 84.77 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande