ਡੇਂਗੂ ਤੋਂ ਬਚਾਓ ਸਬੰਧੀ ਸਕੂਲਾਂ 'ਚ ਜਾਗਰੂਕਤਾ ਕੈਂਪ ਲਗਾਏ
ਸਮਰਾਲਾ, 18 ਅਪ੍ਰੈਲ (ਹਿ. ਸ.)। ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਦੀਆਂ ਹਦਾਇਤਾਂ ਐਸ. ਐਮ. ਓ. ਮਾਨੂੰਪੁਰ ਡਾ
19


ਸਮਰਾਲਾ, 18 ਅਪ੍ਰੈਲ (ਹਿ. ਸ.)। ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਦੀਆਂ ਹਦਾਇਤਾਂ ਐਸ. ਐਮ. ਓ. ਮਾਨੂੰਪੁਰ ਡਾ. ਰਵੀ ਦੱਤ ਦੀ ਅਗਵਾਈ ਵਿੱਚ ਸੀ. ਐਚ. ਸੀ ਮਾਨੂੰਪੁਰ ਅਧੀਨ ਪੈਂਦੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਸਟਾਫ ਵੱਲੋਂ ਸਕੂਲਾਂ ਵਿੱਚ ਕੈਂਪ ਲਗਾ ਕੇ ਬੱਚਿਆਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਸਬੰਧੀ ਡਾ. ਰਵੀ ਦੱਤ ਨੇ ਦੱਸਿਆ ਕਿ ਜਾਗਰੂਕਤਾ ਡੇਂਗੂ ਤੋਂ ਬਚਾਉਣ ਲਈ ਇੱਕ ਕਾਰਗਰ ਹਥਿਆਰ ਹੈ ਕਿਉਂਕਿ ਜੇ ਹਰ ਪਰਿਵਾਰ ਡੇਂਗੂ ਦੇ ਮੱਛਰ ਪੈਦਾ ਹੋਣ ਦੇ ਕਾਰਨਾਂ ਸਬੰਧੀ ਜਾਗਰੂਕ ਹੋ ਜਾਵੇ ਤਾਂ ਡੇਂਗੂ ਤੋਂ ਬਚਾਓ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਮਾਦਾ ਏਡੀਜ ਅਜੈਪਿਟੀ ਨਾਮਕ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ ਜੋ ਕਿ ਸਾਫ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਜ਼ਰੂਰੀ ਹੈ ਕਿ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਅਗਲੇ ਕੁਝ ਸਮੇਂ ’ਚ ਸ਼ੁਰੂ ਹੋਣ ਵਾਲੇ ਮੀਹਾਂ ਦੇ ਸੀਜਨ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਅਖਤਿਆਰ ਵਰਤਣ ਦੀ ਲੋੜ ਹੈ ਇਸੇ ਲੜੀ ਤਹਿਤ ਸਹਿਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ ਚ ਕੈਂਪ ਲਗਾ ਕੇ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਬੀ.ਈ.ਈ. ਗੁਰਦੀਪ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇਅ ਦੇ ਤੌਰ ’ਤੇ ਮਨਾਉਂਦਾ ਹੈ। ਇਸ ਦਿਨ ਹਰ ਇੱਕ ਪਰਿਵਾਰ ਆਪਣੇ ਕੂਲਰਾਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਸਾਫ਼ ਕਰਕੇ ਸੁੱਕਾ ਰੱਖਣ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande