ਭਾਜਪਾ ਆਗੂ ਬਲਜਿੰਦਰ ਸਿੰਗਲਾ ਵੱਲੋਂ ਸੰਗਠਨ ਮੰਤਰੀ ਨਿਵਾਸਲੂ ਨਾਲ ਮੀਟਿੰਗ
ਖੰਨਾ, 18 ਅਪ੍ਰੈਲ (ਹਿ. ਸ.)। ਲੋਕ ਸਭਾ ਚੋਣਾਂ ਦੇ ਮੱਦੇਨਜਰ ਭਾਜਪਾ ਦੇ ਸੰਗਠਨ ਮਹਾਮੰਤਰੀ ਸ਼੍ਰੀ ਨਿਵਾਸਲੂ ਨਾਲ ਖੰਨਾ ਤੋਂ
18


ਖੰਨਾ, 18 ਅਪ੍ਰੈਲ (ਹਿ. ਸ.)। ਲੋਕ ਸਭਾ ਚੋਣਾਂ ਦੇ ਮੱਦੇਨਜਰ ਭਾਜਪਾ ਦੇ ਸੰਗਠਨ ਮਹਾਮੰਤਰੀ ਸ਼੍ਰੀ ਨਿਵਾਸਲੂ ਨਾਲ ਖੰਨਾ ਤੋਂ ਸੀਨੀਅਰ ਭਾਜਪਾ ਆਗੂ ਬਲਜਿੰਦਰ ਸਿੰਗਲਾ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਸਬੰਧੀ ਸ਼੍ਰੀ ਨਿਵਾਸਲੂ ਵੱਲੋਂ ਬਲਜਿੰਦਰ ਸਿੰਗਲਾ ਨਾਲ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ। ਜਿਸ ’ਤੇ ਸਿੰਗਲਾ ਵੱਲੋਂ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੀ ਜ਼ਮੀਨੀ ਪੱਧਰ ਦੀ ਸਾਰੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਚੋਣ ਰਣਨੀਤੀ ਵੀ ਤਿਆਰ ਕੀਤੀ ਗਈ। ਪਾਰਟੀ ਦੀ ਮਜਬੂਤੀ ਲਈ ਚੋਣਾਂ ਦੌਰਾਨ ਡਿਊਟੀਆਂ ਲਗਾਉਣ ਲਈ ਖੰਨਾ ਹਲਕੇ ਦੇ ਭਾਜਪਾ ਆਗੂਆਂ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਿੰਗਲਾ ਵੱਲੋਂ ਸ਼੍ਰੀ ਨਿਵਾਸਲੂ ਨੂੰ ਭਰੋਸਾ ਦਿੱਤਾ ਗਿਆ ਕਿ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਭਾਜਪਾ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਭਾਜਪਾ ਵਰਕਰ ਦਿਨ-ਰਾਤ ਇੱਕ ਕਰ ਦੇਣਗੇ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ


 rajesh pande